ਪੰਜਾਬ 'ਚ 16, 17 ਅਤੇ 18 ਤਾਰੀਖ਼ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਕੀਤੀ ਤਾਜ਼ਾ ਭਵਿੱਖਬਾਣੀ
Monday, Feb 16, 2026 - 10:36 AM (IST)
ਚੰਡੀਗੜ੍ਹ (ਵੈੱਬ ਡੈਸਕ) : ਪੰਜਾਬ 'ਚ ਫਰਵਰੀ ਮਹੀਨੇ ਤੋਂ ਮੌਸਮ 'ਚ ਕਾਫ਼ੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸਿਰਫ ਸਵੇਰੇ ਅਤੇ ਸ਼ਾਮ ਵੇਲੇ ਹੀ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਦਿਨ ਵੇਲੇ ਧੁੱਪ ਚੜ੍ਹਨ ਕਾਰਨ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪੂਰੇ ਸੂਬੇ 'ਚ ਅੱਜ ਰਾਤ ਤੋਂ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਵਲੋਂ ਸੂਬੇ 'ਚ 16, 17 ਅਤੇ 18 ਤਾਰੀਖ਼ ਨੂੰ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਆਊਟਸੋਰਸ ਕੀਤੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਰੈਗੂਲਰ ਕਰਨ ਦੇ ਹਾਈਕੋਰਟ ਨੇ ਦਿੱਤੇ ਹੁਕਮ
ਪੱਛਮੀ ਗੜਬੜੀ ਦੇ ਕਾਰਨ ਕਈ ਇਲਾਕਿਆਂ 'ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਵਲੋਂ 17 ਅਤੇ 18 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ 'ਚ ਹਲਕਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਗਰੀਬ ਪਰਿਵਾਰਾਂ ਲਈ ਚਿੰਤਾ ਭਰੀ ਖ਼ਬਰ, ਘਰ ਬਣਾਉਣਾ ਹੋਵੇਗਾ ਮੁਸ਼ਕਲ, ਪੜ੍ਹੋ ਪੂਰੀ ਖ਼ਬਰ
ਘੱਟੋ-ਘੱਟ ਤਾਪਮਾਨ ਵੀ 8 ਤੋਂ 12 ਡਿਗਰੀ ਤੱਕ ਰਹੇਗਾ
ਮੌਸਮ ਵਿਭਾਗ ਦੇ ਅਨੁਸਾਰ ਪਿਛਲੇ 24 ਘੰਟਿਆਂ 'ਚ ਵੱਧ ਤੋਂ ਵੱਧ ਤਾਪਮਾਨ 24 ਤੋਂ 29 ਡਿਗਰੀ ਤੱਕ ਰਿਹਾ ਹੈ। ਚੰਡੀਗੜ੍ਹ ਅਤੇ ਮੋਹਾਲੀ ਦੋਹਾਂ 'ਚ ਵੱਧ ਤੋਂ ਵੱਧ ਤਾਪਮਾਨ 26.4 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ 'ਚ 24.6 ਡਿਗਰੀ, ਲੁਧਿਆਣਾ 'ਚ 27.0 ਡਿਗਰੀ, ਪਟਿਆਲਾ 'ਚ 27.3 ਡਿਗਰੀ, ਬਠਿੰਡਾ 'ਚ 26.0 ਡਿਗਰੀ ਅਤੇ ਰੂਪਨਗਰ 'ਚ 26.8 ਡਿਗਰੀ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ 8 ਤੋਂ 12 ਡਿਗਰੀ ਤੱਕ ਰਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
