ਪੰਜਾਬ ਦੇ ਮੌਸਮ ਸਬੰਧੀ ਵਿਭਾਗ ਨੇ ਦਿੱਤੀ 5 ਦਿਨਾਂ ਲਈ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ ''ਚ 31 ਤੱਕ Alert
Saturday, Dec 27, 2025 - 05:23 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਦੇ ਦਰਮਿਆਨ ਮੌਸਮ ਵਿਭਾਗ ਨੇ ਵੱਡੀ ਅਪਡੇਟ ਸਾਂਝੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਅੱਜ ਤੋਂ ਲੈ ਕੇ 31 ਦਸੰਬਰ ਤੱਕ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਵਿਭਾਗ ਨੇ 5 ਦਿਨਾਂ ਲਈ ਸੂਬੇ ਵਿਚ ਸੀਤ ਲਹਿਰ ਦਾ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦੇ ਅਨੁਸਾਰ 27 ਦਸੰਬਰ ਤੋਂ ਹਿਮਾਲੀਅਨ ਖੇਤਰ 'ਚ ਇਕ ਨਵੀਂ ਕਮਜ਼ੋਰ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਦੀ ਉਮੀਦ ਹੈ। ਇਸ ਨਾਲ ਕੁਝ ਸਮੇਂ ਲਈ ਤਾਪਮਾਨ ਵਧੇਗਾ, ਜਦਕਿ 30 ਦਸੰਬਰ ਨੂੰ ਇਕ ਹੋਰ ਪੱਛਮੀ ਗੜਬੜੀ ਆਵੇਗੀ। ਇਸ ਕਾਰਨ ਪਹਾੜੀ ਖੇਤਰਾਂ 'ਚ ਬਰਫ਼ ਪੈ ਸਕਦੀ ਹੈ।
ਮੌਸਮ ਵਿਭਾਗ ਵੱਲੋਂ 28 ਅਤੇ 29 ਦਸੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ ਰਹੇਗਾ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਬਾਰਿਸ਼ ਸਬੰਧੀ ਕੋਈ ਸੰਕੇਤ ਨਹੀਂ ਦਿੱਤੇ ਗਏ ਹਨ ਅਤੇ ਨਾ ਹੀ ਕੋਈ ਅਲਰਟ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਦਿਨ-ਦਿਹਾੜੇ ਦੁਕਾਨ 'ਤੇ ਚੱਲੀਆਂ ਗੋਲ਼ੀਆਂ! ਸਹਿਮੇ ਲੋਕ
ਇਸੇ ਤਰ੍ਹਾਂ 29 ਦਸੰਬਰ ਨੂੰ ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ, ਨਵਾਂਸ਼ਹਿਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ, ਸੰਗਰੂਰ, ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। 30 ਅਤੇ 31 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਰਹੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਲੁੱਟ! SBI ਦੇ ATM 'ਚ ਵੱਡਾ ਡਾਕਾ, ਕਰੀਬ 29 ਲੱਖ ਦਾ ਲੁਟਿਆ ਕੈਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
