ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ ਭਵਿੱਖਬਾਣੀ
Wednesday, Jul 15, 2026 - 07:12 PM (IST)
ਜਲੰਧਰ (ਵੈੱਬ ਡੈਸਕ)- ਮਾਨਸੂਨ ਦੀ ਰਫ਼ਤਾਰ ਮੱਠੀ ਪੈਣ ਨਾਲ ਹੀ ਪੰਜਾਬ 'ਚ ਫਿਰ ਗਰਮੀ ਨੇ ਤੇਵਰ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 4 ਡਿਗਰੀ ਦੇ ਵਾਧੇ ਨਾਲ ਜਲੰਧਰ ਵਿਚ 38 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ, ਜਦਕਿ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਾਰਾ ਦਿਨ ਤੇਜ਼ ਧੁੱਪ ਅਤੇ ਹੁੰਮਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਜਾਰੀ ਕੀਤੀ ਹੈ।
ਭਾਰਤੀ ਮੌਸਮ ਵਿਭਾਗ (ਚੰਡੀਗੜ੍ਹ ਕੇਂਦਰ) ਵੱਲੋਂ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਅਗਲੇ ਕੁਝ ਦਿਨਾਂ ਲਈ ਮੌਸਮ ਦੇ ਬਦਲਦੇ ਮਿਜਾਜ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਦੱਖਣ-ਪੱਛਮੀ ਜ਼ਿਲ੍ਹਿਆਂ ਲਈ ਵਿਸ਼ੇਸ਼ ਚਿਤਾਵਨੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ: ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਅੰਮ੍ਰਿਤਸਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮੁਕਤਸਰ ਸਾਹਿਬ, ਫਾਜ਼ਿਲਕਾ ਵਿਚ ਬਿਜਲੀ ਚਮਕਣ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿਚ ਮੌਸਮ ਵਿਭਾਗ ਦਾ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ ਅਤੇ ਮੁਕਤਸਰ ਵਿੱਚ ਮੌਸਮ ਬਹੁਤ ਖ਼ਰਾਬ ਰਹਿਣ ਦੀ ਸੰਭਾਵਨਾ ਹੈ, ਜਿਸ ਲਈ Red Warning ਦਾ ਅਲਰਟ ਹੈ। ਬਠਿੰਡਾ ਅਤੇ ਮਾਨਸਾ 'ਚ Orange Warning ਦੀ ਚਿਤਾਵਨੀ ਦਿੱਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਬਿਜਲੀ ਦੀ ਗਰਜ ਅਤੇ ਚਮਕ ਦੇ ਨਾਲ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
ਅਗਲੇ ਦੋ ਦਿਨ ਯਾਨੀ ਕਿ 16 ਅਤੇ 17 ਜੁਲਾਈ ਨੂੰ ਪੰਜਾਬ ਦੇ ਕਈ ਹਿੱਸਿਆਂ 'ਚ ਭਾਰੀ ਗਰਮੀ ਅਤੇ ਹੁੰਮਸ ਰਹਿਣ ਦੀ ਸੰਭਾਵਨਾ ਹੈ। ਖ਼ਾਸ ਕਰਕੇ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 18 ਅਤੇ 19 ਜੁਲਾਈ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਇਨ੍ਹਾਂ ਦਿਨਾਂ ਵਿੱਚ ਮੌਸਮ ਸਥਿਰ ਰਹਿਣ ਦੀ ਉਮੀਦ ਹੈ। ਵਿਭਾਗ ਨੇ ਨਾਗਰਿਕਾਂ ਨੂੰ ਮੌਸਮ ਦੀਆਂ ਸੂਚਨਾਵਾਂ 'ਤੇ ਨਜ਼ਰ ਰੱਖਣ ਅਤੇ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ ਦਾ ਮੋਬਾਇਲ ਸਕੈਮ
