ਹੋਟਲ ਮਾਲਕਾਂ ਲਈ ਵੱਡੀ ਚਿਤਾਵਨੀ, ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਨੇ ਦਿੱਤੀਆਂ ਸਖ਼ਤ ਹਦਾਇਤਾਂ

Saturday, Oct 11, 2025 - 10:57 AM (IST)

ਹੋਟਲ ਮਾਲਕਾਂ ਲਈ ਵੱਡੀ ਚਿਤਾਵਨੀ, ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਨੇ ਦਿੱਤੀਆਂ ਸਖ਼ਤ ਹਦਾਇਤਾਂ

ਅੰਮ੍ਰਿਤਸਰ (ਆਰ. ਗਿੱਲ)-ਤਿਉਹਾਰੀ ਸੀਜ਼ਨ ਨੂੰ ਲੈ ਕੇ ਪੰਜਾਬ ਪੁਲਸ ਨੇ ਅੰਮ੍ਰਿਤਸਰ ਸ਼ਹਿਰ ਵਿਚ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ। ਸ਼ਹਿਰ ਦੇ ਵੱਖ-ਵੱਖ ਚੌਂਕਾਂ ’ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਹਰ ਗਲੀ-ਮੁਹੱਲੇ ਵਿਚ ਪੁਲਸ ਵੱਲੋਂ ਤਫਤੀਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਥਾਣਾ ਬੀ ਡਵੀਜ਼ਨ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਔਲਖ ਅਤੇ ਏ. ਸੀ. ਪੀ. ਅਨੁਭਵ ਜੈਨ (ਆਈ. ਪੀ. ਐੱਸ.) ਨੇ ਹੋਟਲ ਮਾਲਕਾਂ ਅਤੇ ਹੋਟਲ ਸੰਚਾਲਕਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ।

ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਵੱਡੇ ਹੁਕਮ, ਤਿਉਹਾਰਾਂ ਦੇ ਮੱਦੇਨਜ਼ਰ ਲੱਗੀਆਂ ਪਾਬੰਦੀਆਂ

ਮੀਟਿੰਗ ਵਿਚ ਪੁਲਸ ਅਧਿਕਾਰੀਆਂ ਨੇ ਹੋਟਲ ਮਾਲਕਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਤਿਉਹਾਰੀ ਸੀਜ਼ਨ ਦੌਰਾਨ ਜੇਕਰ ਕਿਸੇ ਹੋਟਲ ਵਿਚ ਜੂਆ ਚੱਲਦਾ ਪਾਇਆ ਗਿਆ ਤਾਂ ਹੋਟਲ ਮਾਲਕ ਅਤੇ ਸੰਚਾਲਕਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ, ਜੇਕਰ ਕੋਈ ਵਿਅਕਤੀ ਹੋਟਲ ਵਿਚ ਜੂਆ ਕਰਵਾਉਣ ਦੀ ਮੰਗ ਕਰਦਾ ਹੈ, ਤਾਂ ਇਸ ਦੀ ਤੁਰੰਤ ਸੂਚਨਾ ਪੁਲਸ ਨੂੰ ਦਿੱਤੀ ਜਾਵੇ।

ਇਹ ਵੀ ਪੜ੍ਹੋ-ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ

ਪੁਲਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਬਿਨਾਂ ਪਛਾਣ ਪੱਤਰ ਦੇ ਕਿਸੇ ਵੀ ਵਿਅਕਤੀ ਨੂੰ ਹੋਟਲ ਵਿਚ ਕਮਰਾ ਨਹੀਂ ਦਿੱਤਾ ਜਾਵੇ। ਜੇਕਰ ਪੁਲਸ ਜਾਂਚ ਦੌਰਾਨ ਕਿਸੇ ਹੋਟਲ ਵਿੱਚ ਬਿਨਾਂ ਪਛਾਣ ਪੱਤਰ ਦਾ ਵਿਅਕਤੀ ਮਿਲਦਾ ਹੈ, ਤਾਂ ਹੋਟਲ ਮੈਨੇਜਰ ਵਿਰੁੱਧ ਮੌਕੇ 'ਤੇ ਹੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ

ਇਸ ਤੋਂ ਇਲਾਵਾ, ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ ਵਿਚ ਠਹਿਰਨ ਆਉਂਦਾ ਹੈ, ਤਾਂ ਹੋਟਲ ਮਾਲਕਾਂ ਨੂੰ ਤੁਰੰਤ ਥਾਣਾ ਬੀ ਡਵੀਜ਼ਨ ਪੁਲਸ ਨੂੰ ਸੂਚਿਤ ਕਰਨਾ ਹੋਵੇਗਾ। ਜੇਕਰ ਅਜਿਹੀ ਕੋਈ ਸੂਚਨਾ ਪੁਲਸ ਨੂੰ ਨਹੀਂ ਦਿੱਤੀ ਜਾਂਦੀ ਅਤੇ ਪੁਲਸ ਨੂੰ ਹੋਰ ਸਰੋਤਾਂ ਤੋਂ ਜਾਣਕਾਰੀ ਮਿਲਦੀ ਹੈ, ਤਾਂ ਹੋਟਲ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਸ ਦਾ ਇਹ ਕਦਮ ਸ਼ਹਿਰ ਵਿਚ ਤਿਉਹਾਰੀ ਸੀਜ਼ਨ ਦੌਰਾਨ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਹੋਟਲ ਮਾਲਕਾਂ ਅਤੇ ਸੰਚਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੁਲਸ ਨਾਲ ਪੂਰਾ ਸਹਿਯੋਗ ਕਰਨ ਤਾਂ ਜੋ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਬਣੀ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News