ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ ''ਚ 74 ਹਜ਼ਾਰ ਤੋਂ ਵੱਧ...

Friday, May 15, 2026 - 11:16 AM (IST)

ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ ''ਚ 74 ਹਜ਼ਾਰ ਤੋਂ ਵੱਧ...

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਸਮਾਜ ਵਿਰੋਧੀ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ 10 ਰੋਜ਼ਾ ਦੋਪਹੀਆ ਵਾਹਨ ਵਿਸ਼ੇਸ਼ ਜਾਂਚ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ’ਚ 74,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਤਹਿਤ ਬਿਨਾਂ ਨੰਬਰ ਪਲੇਟਾਂ ਜਾਂ ਛੇੜਛਾੜ ਵਾਲੀਆਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਅਤੇ ਸਕੂਟਰਾਂ ਦੀ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਬੇਹੱਦ ਜ਼ਰੂਰੀ ਖ਼ਬਰ, ਇਹ ਕੰਮ ਨਾ ਕੀਤਾ ਤਾਂ ਬੰਦ ਹੋ ਜਾਵੇਗੀ...

10 ਦਿਨਾਂ ਤੱਕ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਸ ਟੀਮਾਂ ਨੇ ਕੁੱਲ 74,776 ਦੋਪਹੀਆ ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ’ਚੋਂ ਗੁੰਮ ਜਾਂ ਛੇੜਛਾੜ ਕੀਤੀਆਂ ਨੰਬਰ ਪਲੇਟਾਂ, ਬਿਨਾਂ ਜਾਇਜ਼ ਦਸਤਾਵੇਜ਼ਾਂ ਜਾਂ ਸ਼ੱਕੀ ਵਰਤੋਂ ਵਰਗੀਆਂ ਵੱਖ-ਵੱਖ ਉਲੰਘਣਾਵਾਂ ਤਹਿਤ 20,982 ਵਾਹਨਾਂ ਦੇ ਚਲਾਨ ਕੱਟੇ ਗਏ ਤੇ 461 ਵਾਹਨਾਂ ਨੂੰ ਜ਼ਬਤ ਕੀਤਾ ਗਿਆ।

ਇਹ ਵੀ ਪੜ੍ਹੋ : ਬੁੱਧਵਾਰ ਨੂੰ ਨਹੀਂ ਚੱਲਣਗੀਆਂ ਗੱਡੀਆਂ! ਪੈਟਰੋਲ-ਡੀਜ਼ਲ ਬਚਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ (ਵੀਡੀਓ)
ਪੰਜਾਬ ਪੁਲਸ ਨੇ ਵਾਹਨ ਚਾਲਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਹੈ, ਨਹੀਂ ਤਾਂ ਫਿਰ ਗਲਤੀ ਕਰਨ 'ਤੇ ਉਨ੍ਹਾਂ ਦੇ ਚਲਾਨ ਕੱਟ ਕੇ ਵਾਹਨਾਂ ਨੂੰ ਜ਼ਬਤ ਕੀਤਾ ਜਾਵੇਗਾ। ਪੰਜਾਬ ਪੁਲਸ ਨੇ ਵਾਹਨ ਚਾਲਕਾਂ ਨੂੰ ਮੋਟਰ ਵਾਹਨ ਐਕਟ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਵਾਹਨ ‘ਤੇ ਹਾਈ-ਸਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ (ਐੱਚ. ਐੱਸ. ਆਰ. ਪੀ.) ਲਗਾਉਣਾ ਯਕੀਨੀ ਬਣਾਉਣ ਲਈ ਕਿਹਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 


author

Babita

Content Editor

Related News