ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Sunday, Jun 07, 2026 - 09:20 AM (IST)
ਜਲੰਧਰ/ਚੰਡੀਗੜ੍ਹ (ਧਵਨ) : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਦਿਆਂ ਪੰਜਾਬ ਪੁਲਸ ਨੇ ਨਿੱਜੀ ਵਾਹਨਾਂ ’ਤੇ ਹੂਟਰ, ਸਾਇਰਨ ਅਤੇ ਫਲੈਸ਼ਰ ਦੀ ਨਾਜਾਇਜ਼ ਵਰਤੋਂ ਖ਼ਿਲਾਫ਼ ਪੰਜ ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਚਲਾਈ, ਜਿਸ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਹ ਵਿਆਪਕ ਮੁਹਿੰਮ ਪੂਰੇ ਸੂਬੇ 'ਚ 2 ਜੂਨ 2026 ਤੋਂ ਸ਼ੁਰੂ ਕੀਤੀ ਗਈ ਸੀ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਈ ਗਈ ਇਸ ਮੁਹਿੰਮ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਬਿਨਾਂ ਕਿਸੇ ਅਧਿਕਾਰ ਦੇ ਹੂਟਰ, ਸਾਇਰਨ, ਫਲੈਸ਼ਰ ਜਾਂ ਹੋਰ ਕਿਸੇ ਵੀ ਨਾਜਾਇਜ਼ ਸੰਕੇਤਕ ਉਪਕਰਨ ਦੀ ਵਰਤੋਂ ਕਰਨ ਵਾਲੇ ਨਿੱਜੀ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ : ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ ਅਹਿਮ ਐਲਾਨ
ਸਪੈਸ਼ਲ ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਪੰਜ ਰੋਜ਼ਾ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਪੁਲਸ ਟੀਮਾਂ ਨੇ ਕੁੱਲ 29,324 ਵਾਹਨਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ 52 ਨਾਜਾਇਜ਼ ਹੂਟਰ, 10 ਸਾਇਰਨ ਅਤੇ 403 ਫਲੈਸ਼ਰ ਵਾਹਨਾਂ ਤੋਂ ਹਟਾਏ ਗਏ। ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲੇ 4,221 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 48 ਵਾਹਨਾਂ ਨੂੰ ਜ਼ਬਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ : 2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ ਅਹਿਮ ਜ਼ਿੰਮੇਵਾਰੀ
ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਪ੍ਰਵੀਨ ਸਿਨਹਾ ਨੇ ਕਿਹਾ ਕਿ ਇਹ ਮੁਹਿੰਮ ਪੂਰੇ ਸੂਬੇ 'ਚ ਅੱਗੇ ਵੀ ਜਾਰੀ ਰਹੇਗੀ ਅਤੇ ਫਲੈਸ਼ਰ, ਸਾਇਰਨ ਜਾਂ ਹੂਟਰ ਦੀ ਅਣ-ਅਧਿਕਾਰਤ ਵਰਤੋਂ ਕਰਨ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
