ਪੰਜਾਬ ''ਚ ਭਲਕੇ ਇਨ੍ਹਾਂ ਇਲਾਕਿਆਂ ''ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

Tuesday, May 05, 2026 - 05:54 PM (IST)

ਪੰਜਾਬ ''ਚ ਭਲਕੇ ਇਨ੍ਹਾਂ ਇਲਾਕਿਆਂ ''ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਜਲੰਧਰ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਇਕ ਵਾਰ ਫਿਰ ਸੂਬੇ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਅਤੇ ਹਨ੍ਹੇਰੀ-ਤੂਫ਼ਾਨ ਦੇ ਆਸਾਰ ਨਜ਼ਰ ਆ ਰਹੇ ਹਨ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਈ ਹੈ। ਇਸੇ ਦਰਮਿਆਨ ਮੌਸਮ ਵਿਭਾਗ ਨੇ ਭਲਕੇ ਯਾਨੀ 6 ਮਈ ਨੂੰ ਕੁਝ ਜ਼ਿਲ੍ਹਿਆਂ 'ਚ ਤੇਜ਼ ਹਨ੍ਹੇਰੀ, ਬਿਜਲੀ ਲਿਸ਼ਕਣ ਤੇ ਮੀਂਹ ਦੀ ਸੰਭਾਵਨਾ ਜਤਾਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ

ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ (ਰੋਪੜ), ਐਸ.ਏ.ਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ ਅਤੇ ਸੰਗਰੂਰ 'ਚ ਮੌਸਮ ਅਚਾਨਕ ਬਦਲ ਸਕਦਾ ਹੈ।  ਇਸ ਦੌਰਾਨ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਿਸ ਨਾਲ ਸਵੇਰੇ ਤੇ ਸ਼ਾਮ ਨੂੰ ਹਲਕੀ ਠੰਡ ਮਹਿਸੂਸ ਹੋਵੇਗੀ । ਇਸ ਦੇ ਨਾਲ ਵਿਭਾਗ ਵੱਲੋਂ 6 ਮਈ ਤੋਂ ਬਾਅਦ ਆਉਣ ਵਾਲੇ ਦਿਨਾਂ ਨੂੰ ਲੈ ਕੇ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਭਾਵ ਮੌਸਮ ਫਿਰ ਤੋਂ  ਸਧਾਰਨ ਹੋ ਜਾਵੇਗਾ ਅਤੇ ਹੌਲੀ-ਹੌਲੀ ਤਾਪਮਾਨ 'ਚ ਵਾਧਾ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News