ਗੰਜਾਪਨ ਦੂਰ ਕਰਨ ਵਾਲੇ ਕੈਂਪ ਮਾਮਲੇ 'ਚ ਨਵੀਂ ਅਪਡੇਟ, ਪੰਜਾਬ ਦੇ ਲੋਕਾਂ ਨੂੰ ਜਾਰੀ ਹੋਈ ਵੱਡੀ ਚਿਤਾਵਨੀ
Tuesday, Mar 18, 2025 - 11:40 AM (IST)

ਸੰਗਰੂਰ : ਸੰਗਰੂਰ 'ਚ ਲੱਗੇ ਗੰਜਾਪਨ ਦੂਰ ਕਰਨ ਦੇ ਕੈਂਪ 'ਚ ਇਲਾਜ ਲਈ ਗਏ ਲੋਕਾਂ ਨੂੰ ਅੱਖਾਂ ਦੀ ਜਲਣ ਹੋਣ ਕਾਰਨ ਵੱਡੀ ਗਿਣਤੀ 'ਚ ਲੋਕ ਸਿਵਲ ਹਸਪਤਾਲ 'ਚ ਦਾਖ਼ਲ ਹਨ। ਇਨ੍ਹਾਂ ਲੋਕਾਂ ਨੂੰ ਅੱਖਾਂ 'ਚ ਜਲਣ ਦੀ ਸਮੱਸਿਆ ਆ ਰਹੀ ਹੈ। ਲੋਕਾਂ ਦਾ ਕਹਿਣਾ ਸੀ ਕਿ ਜਿਵੇਂ ਹੀ ਉਨ੍ਹਾਂ ਨੇ ਕੈਂਪ 'ਚ ਜਾ ਕੇ ਗੰਜਾਪਨ ਦੂਰ ਕਰਨ ਲਈ ਸਿਰ 'ਤੇ ਦਵਾਈ ਲਾਈ ਤਾਂ ਉਨ੍ਹਾਂ ਦੀਆਂ ਅੱਖਾਂ 'ਚ ਬਹੁਤ ਜਲਣ ਹੋਣ ਲੱਗੀ, ਜਿਸ ਤੋਂ ਬਾਅਦ ਉਹ ਹਸਪਤਾਲ 'ਚ ਇਲਾਜ ਲਈ ਆਏ। ਉੱਥੇ ਹੀ ਇਸ ਮਾਮਲੇ 'ਚ ਸਿਹਤ ਵਿਭਾਗ ਨੇ ਸੂਬਾ ਵਾਸੀਆਂ ਨੂੰ ਵੱਡੀ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਦਿਖਾਈਆਂ ਜਾਂਦੀਆ ਵੀਡੀਓਜ਼ 'ਤੇ ਭਰੋਸਾ ਨਾ ਕਰਨ। ਸਿਰਫ਼ ਸਰਕਾਰੀ ਹਸਪਤਾਲਾਂ ਜਾਂ ਮਾਨਤਾ ਪ੍ਰਾਪਤ ਡਾਕਟਰਾਂ ਕੋਲੋਂ ਹੀ ਇਲਾਜ ਕਰਵਾਓ। ਅਣਪਛਾਤੀਆਂ ਦਵਾਈਆਂ ਅਤੇ ਨਕਲੀ ਇਲਾਜ ਤੋਂ ਬਚੋ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਜਾਰੀ ਹੋਏ ਨਵੇਂ ਹੁਕਮ! ਹੁਣ 2 ਸਾਲ ਤੋਂ ਵੱਧ...
2 ਲੋਕਾਂ ਖ਼ਿਲਾਫ਼ ਮਾਮਲਾ ਦਰਜ
ਗੰਜਾਪਨ ਦੂਰ ਕਰਨ ਸਬੰਧੀ ਲਗਾਏ ਗਏ ਕੈਂਪ ਦੌਰਾਨ ਗੈਰ ਪ੍ਰਮਾਣਿਤ ਦੇਸੀ ਦਵਾਈਆਂ ਦੀ ਵਿਕਰੀ ਕਰ ਕੇ ਭੋਲੇ-ਭਾਲੇ ਲੋਕਾਂ ਦੀ ਸਿਹਤ ਨੂੰ ਜ਼ੋਖਮ ’ਚ ਪਾਉਣ ਦੇ ਮਾਮਲੇ ’ਚ ਸੰਗਰੂਰ ਪੁਲਸ ਵੱਲੋਂ 2 ਵਿਅਕਤੀਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਜ਼ੋਖਮ ’ਚ ਪਾਉਣ ਦਾ ਇਹ ਇਕ ਗੰਭੀਰ ਮਾਮਲਾ ਹੈ ਅਤੇ ਜਿਵੇਂ ਹੀ ਮੀਡੀਆ ਦੇ ਇਕ ਹਿੱਸੇ ’ਚ ਪ੍ਰਸਾਰਿਤ ਹੋਈਆਂ ਖ਼ਬਰਾਂ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਆਇਆ ਤਾਂ ਉਨ੍ਹਾਂ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪੁਲਸ ਨਾਲ ਤਾਲਮੇਲ ਕਰਦੇ ਹੋਏ ਤੁਰੰਤ ਕਾਰਵਾਈ ਅਮਲ ’ਚ ਲਿਆਉਣ ਦੇ ਹੁਕਮ ਦਿੱਤੇ।
ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ
ਐੱਸ. ਐੱਸ. ਪੀ. ਚਾਹਲ (ਆਈ. ਪੀ. ਐੱਸ) ਦੇ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ ਦੇ ਐੱਸ. ਐੱਚ. ਓ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਸ਼ਿਕਾਇਤਕਰਤਾ ਸੁਖਵੀਰ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ਦੇ ਆਧਾਰ ’ਤੇ ਤੇਜਿੰਦਰਪਾਲ ਸਿੰਘ ਵਾਸੀ ਸੰਗਰੂਰ ਅਤੇ ਅਮਨਦੀਪ ਸਿੰਘ ਵਾਸੀ ਖੰਨਾ ਦੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਇਕ ਵਿਅਕਤੀ ਤੇਜਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਅਮਨਦੀਪ ਵਾਸੀ ਖੰਨਾ ਦੀ ਭਾਲ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8