ਪੰਜਾਬ ਦੇ ਕੈਮਿਸਟਾਂ ਨੂੰ ਜਾਰੀ ਹੋਈ ਵੱਡੀ ਚਿਤਾਵਨੀ! ਇਹ ਦਵਾਈ ਵੇਚੀ ਤਾਂ...
Wednesday, Mar 05, 2025 - 02:33 PM (IST)

ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ 'ਚ ਨਸ਼ਿਆਂ ਖ਼ਿਲਾਫ਼ ਵਿਧਾਇਕ ਨਰਿੰਦਰਪਾਲ ਸਵਨਾ ਨੇ ਕੈਮਿਸਟ ਐਸੋਸੀਏਸ਼ਨ ਨਾਲ ਇਕ ਮਹੱਤਵਪੂਰਨ ਬੈਠਕ ਕੀਤੀ। ਬੈਠਕ 'ਚ ਸਿਵਲ ਸਰਜਨ ਡਾ. ਐਰਿਕ ਦੇ ਦਫ਼ਤਰ 'ਚ ਪੁਲਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ। ਵਿਧਾਇਕ ਨੇ ਸਪੱਸ਼ਟ ਕੀਤਾ ਕਿ ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ’ਤੇ ਮੁਕੰਮਲ ਤੌਰ 'ਤੇ ਪਾਬੰਦੀ ਲਾਈ ਹੈ। ਉਨ੍ਹਾਂ ਕਿਹਾ ਕਿ ਪ੍ਰੀਗਾਬਲਿਨ ਕੈਪਲੂਸ ਦੀ ਵਿਕਰੀ 'ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਤੂਫ਼ਾਨ ਤੇ ਮੀਂਹ ਬਾਰੇ ਨਵੀਂ ਅਪਡੇਟ, 10 ਤਾਰੀਖ਼ ਤੱਕ ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
ਇਹ ਦਵਾਈ ਸਿਰਫ 75 ਐੱਮ. ਜੀ. ਤੱਕ ਦੀ ਮਾਤਰਾ 'ਚ ਹੀ ਵੇਚੀ ਜਾ ਸਕੇਗੀ। ਡਾਕਟਰ ਦੀ ਪਰਚੀ 'ਤੇ ਮੈਡੀਕਲ ਸਟੋਰ ਦਾ ਸਟੈਂਪ ਲਾਉਣਾ ਜ਼ਰੂਰੀ ਹੋਵੇਗਾ। ਇਹ ਕਦਮ ਇਸ ਲਈ ਚੁੱਕਿਆ ਜਾ ਰਿਹਾ ਹੈ ਤਾਂ ਜੋ ਕੋਈ ਵਿਅਕਤੀ ਇਕ ਹੀ ਦਵਾਈ ਨੂੰ ਵੱਖ-ਵੱਖ ਮੈਡੀਕਲ ਸਟੋਰਾਂ ਤੋਂ ਨਾ ਖ਼ਰੀਦ ਸਕੇ। ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ 'ਚ ਦੇਖਿਆ ਗਿਆ ਹੈ ਕਿ ਲੋਕ ਪ੍ਰੀਗਾਬਲਿਨ ਕੈਪਸੂਲ ਦੀ ਦੁਰਵਰਤੋਂ ਕਰ ਰਹੇ ਹਨ। ਵਿਧਾਇਕ ਨੇ ਕੈਮਿਸਟਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜਿਹੜਾ ਵੀ ਮੈਡੀਕਲ ਸਟੋਰ ਦਾ ਸੰਚਾਲਕ ਨਿਯਮਾਂ ਦੀ ਉਲੰਘਣਾ ਕਰੇਗਾ ਜਾਂ ਜ਼ਿਆਦਾ ਮਾਤਰਾ 'ਚ ਕੈਪਸੂਲ ਵੇਚੇਗਾ, ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਮਿਲਿਆ ਵੱਡਾ ਤੋਹਫ਼ਾ, CM ਮਾਨ ਨੇ ਦਿੱਤੀਆਂ ਵਧਾਈਆਂ (ਵੀਡੀਓ)
ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਾਲ ਕ੍ਰਿਸ਼ਨ ਕਟਾਰੀਆ ਨੇ ਵੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਮੈਡੀਕਲ ਸੰਚਾਲਕ ਗੈਰ-ਕਾਨੂੰਨੀ ਗਤੀਵਿਧੀਆਂ 'ਚ ਫੜ੍ਹਿਆ ਗਿਆ ਤਾਂ ਐਸੋਸੀਏਸ਼ਨ ਉਸ ਦਾ ਸਮਰਥਨ ਨਹੀਂ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8