ਮੈਡੀਕਲ ਸਟੋਰ ਮਾਲਕਾਂ ਨੂੰ ਜਾਰੀ ਹੋਈ ਵੱਡੀ ਚਿਤਾਵਨੀ, ਨਾ ਮੰਨਣ ਵਾਲਿਆਂ ਖ਼ਿਲਾਫ਼...

Thursday, Nov 13, 2025 - 10:20 AM (IST)

ਮੈਡੀਕਲ ਸਟੋਰ ਮਾਲਕਾਂ ਨੂੰ ਜਾਰੀ ਹੋਈ ਵੱਡੀ ਚਿਤਾਵਨੀ, ਨਾ ਮੰਨਣ ਵਾਲਿਆਂ ਖ਼ਿਲਾਫ਼...

ਜ਼ੀਰਕਪੁਰ (ਧੀਮਾਨ) : ਜ਼ੀਰਕਪੁਰ ਕੈਮਿਸਟ ਐਸੋਸੀਏਸ਼ਨ ਵੱਲੋਂ ਮੈਡੀਕਲ ਖੇਤਰ ਨਾਲ ਜੁੜੇ ਕਈ ਅਧਿਕਾਰੀ, ਮਾਹਰਾਂ ਤੇ ਵੱਡੀ ਗਿਣਤੀ ’ਚ ਮੈਡੀਕਲ ਸਟੋਰ ਮਾਲਕਾਂ ਦੀ ਮੌਜੂਦਗੀ ’ਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਦਵਾਈਆਂ ਦੀ ਵਿਕਰੀ ’ਚ ਪਾਰਦਰਸ਼ਤਾ ਯਕੀਨੀ ਕਰਨਾ, ਨਿਯਮਾਂ ਬਾਰੇ ਜਾਣਕਾਰੀ ਦੇਣਾ ਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਕਾਇਮ ਰੱਖਣਾ ਰਿਹਾ। ਮੀਟਿੰਗ ’ਚ ਜ਼ੋਨਲ ਲਾਈਸੈਂਸਿੰਗ ਅਥਾਰਟੀ ਜਸਬੀਰ ਪ੍ਰਤਾਪ ਸਿੰਘ, ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ ਜੈਜੈਕਾਰ ਸਿੰਘ, ਐੱਮ. ਡੀ. ਸੀ. ਏ. ਪ੍ਰਧਾਨ ਅਮਰਦੀਪ ਸਿੰਘ, ਸਕੱਤਰ ਵਿਕਰਮ ਠਾਕੁਰ, ਜੀ. ਸੀ. ਏ. ਪ੍ਰਧਾਨ ਪੁਨੀਤ ਕੁਮਾਰ, ਸਕੱਤਰ ਰਾਜੀਵ ਚਾਥਲੀ ਤੇ ਟ੍ਰਾਈਸਿਟੀ ਚੇਅਰਮੈਨ ਅਮਰਦੀਪ ਸਿੰਘ ਖ਼ਾਸ ਤੌਰ ’ਤੇ ਮੌਜੂਦ ਰਹੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸ਼ਰਾਬ ਦੇ ਰੇਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਮੈਰਿਜ ਪੈਲਸਾਂ 'ਚ ਹੁਣ...

ਅਧਿਕਾਰੀਆਂ ਨੇ ਮੈਡੀਕਲ ਸਟੋਰ ਮਾਲਕਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਦਵਾਈਆਂ ਦੀ ਵਿਕਰੀ ਨਾਲ ਸਬੰਧਿਤ ਹਰ ਰਿਕਾਰਡ ਦਾ ਠੀਕ ਅਤੇ ਪੂਰੀ ਸੰਭਾਲ ਰੱਖਣਾ ਲਾਜ਼ਮੀ ਹੈ। ਅਧਿਕਾਰੀਆਂ ਨੇ ਸ਼ੈਡਿਊਲ ਐੱਚ-1 ਦਵਾਈਆਂ ਦੀ ਵਿਕਰੀ ਬਾਰੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਇਹ ਦਵਾਈਆਂ ਸਿਰਫ ਡਾਕਟਰ ਦੀ ਵੈਧ ਤੇ ਦਸਤਖ਼ਤ ਕੀਤੀ ਪਰਚੀ ’ਤੇ ਹੀ ਵੇਚੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਡੀਕਲ ਸਟੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਜ਼ੋਰ ਦਿੱਤਾ ਗਿਆ ਕਿ ਮਰੀਜ਼ਾਂ ਦੀ ਸੁਰੱਖਿਆ ਸਭ ਤੋਂ ਵੱਡੀ ਪਹਿਲ ਹੈ ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਨੂੰ ਲੈ ਕੇ ਅਹਿਮ ਖ਼ਬਰ! ਬੀਬੀਆਂ ਜ਼ਰੂਰ ਪੜ੍ਹ ਲੈਣ
ਭਵਿੱਖ ’ਚ ਵੀ ਕਰਵਾਏ ਜਾਣਗੇ ਜਾਗਰੂਕਤਾ ਸਮਾਗਮ
ਐੱਮ. ਡੀ. ਸੀ. ਏ. ਤੇ ਜੀ. ਸੀ. ਏ. ਦੇ ਅਹੁਦੇਦਾਰਾਂ ਨੇ ਸੰਯੁਕਤ ਤੌਰ ’ਤੇ ਫ਼ੈਸਲਾ ਕੀਤਾ ਕਿ ਭਵਿੱਖ ’ਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ, ਤਾਂ ਜੋ ਕੈਮਿਸਟਾਂ ਨੂੰ ਸਮੇਂ-ਸਮੇਂ ’ਤੇ ਨਵੀਂ ਜਾਣਕਾਰੀ ਮਿਲਦੀ ਰਹੇ ਅਤੇ ਦਵਾਈ ਵਿਕਰੀ ਪ੍ਰਣਾਲੀ ਨੂੰ ਹੋਰ ਸੁਚੱਜੇ ਅਤੇ ਜ਼ਿੰਮੇਵਾਰੀਪੂਰਨ ਢੰਗ ਨਾਲ ਚਲਾਇਆ ਜਾ ਸਕੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News