ਪੰਜਾਬ ''ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ ਮਿਜਾਜ਼

Sunday, Jul 05, 2026 - 06:07 PM (IST)

ਪੰਜਾਬ ''ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ ਮਿਜਾਜ਼

ਜਲੰਧਰ- ਪੰਜਾਬ 'ਚ ਮੌਨਸੂਨ ਦੀ ਰਫਤਾਰੀ ਤੇਜ਼ ਹੋਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ 6 ਜੁਲਾਈ ਤੋਂ ਸੂਬੇ 'ਚ ਮੀਂਹ ਦੀ ਤੀਬਰਤਾ ਹੋਰ ਵਧੇਗੀ। ਹਾਲਾਂਕਿ ਬੀਤੇ ਦਿਨਾਂ ਤੋਂ ਕੁਝ ਇਲਾਕਿਆਂ ਮੀਂਹ ਪੈ ਰਿਹਾ ਹੈ ਅਤੇ ਕਈ ਇਲਾਕਿਆਂ 'ਚ ਠੰਡੀਆਂ ਹਵਾਵਾਂ ਦਾ ਦੌਰ ਜਾਰੀ ਹੈ। 

ਇਹ ਵੀ ਪੜ੍ਹੋ- 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ

ਇਸੇ ਦਰਮਿਆਨ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਅਗਲੇ 5 ਦਿਨ ਮੀਂਹ ਦਾ ਦੌਰ ਜਾਰੀ ਰਹੇਗਾ। ਅੱਜ ਕੁਝ ਥਾਵਾਂ 'ਤੇ ਹਲਕਾ ਮੀਂਹ ਪੈਣ ਕਾਰਨ ਮੌਸਮ ਇਕ ਵਾਰ ਫਿਰ ਸੁਹਾਵਨਾ ਹੋ ਗਿਆ। ਇਸ ਦੌਰਾਨ ਲੋਕਾਂ ਨੇ ਗਰਮੀ ਤੋਂ ਰਾਹਤ ਵੀ ਮਹਿਸੂਸ ਕੀਤੀ ਹੈ।  ਉੱਥੇ ਹੀ 6 ਜੁਲਾਈ ਨੂੰ ਮੌਸਮ 'ਚ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਜਿਥੇ ਕਿ ਪਠਾਨਕੋਟ, ਹੋਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ 'ਚ ਜ਼ਿਆਦਾਤਰ ਥਾਵਾਂ 'ਤੇ ਦਰਮਿਆਨਾ ਤੋਂ ਭਾਰੀ ਮੀਂਹ ਪੈਣ ਦਾ 'ਯੈਲੋ ਅਲਰਟ' ਹੈ। ਇਸ ਦੇ ਨਾਲ ਹੀ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਵੀ ਹੋ ਸਕਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮੌਸਮ ਵਿਭਾਗ ਅਨੁਸਾਰ  7 ਅਤੇ 8 ਜੁਲਾਈ ਨੂੰ ਮੌਸਮ  ਵੱਡੀ ਕਰਵਟ ਲਵੇਗਾ, ਜਿਸ ਨਾਲ ਦੋ ਦਿਨ ਸਭ ਤੋਂ ਭਾਰੀ ਰਹਿਣਗੇ।  ਇਸ ਦੌਰਾਨ ਹੋਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ 'ਜ਼ਿਆਦਾਤਰ ਥਾਵਾਂ' 'ਤੇ ਭਾਰੀ ਮੀਂਹ ਜਾਰੀ ਰਹੇਗਾ। ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਸਮੇਤ ਜ਼ਿਆਦਾਤਰ ਜ਼ਿਲ੍ਹਿਆਂ 'ਚ  ਦਰਮਿਆਨੀ ਬਾਰਿਸ਼ ਹੋਵੇਗੀ। ਯਾਨੀ ਇਨ੍ਹਾਂ ਦਿਨਾਂ ਨੂੰ ਪੂਰੇ ਸੂਬੇ 'ਚ ਮੀਂਹ ਦਾ ਪ੍ਰਭਾਵ ਬਣਿਆ ਰਹੇਗਾ।  ਇਸੇ ਤਰ੍ਹਾਂ 9  ਤੇ 10 ਜੁਲਾਈ ਵੀ ਮੀਂਹ ਦਾ ਦੌਰ ਜਾਰੀ ਰਹੇਗਾ। ਇਸ ਦੇ ਨਾਲ ਮੌਸਮ ਵਿਭਾਗ ਵੱਲੋਂ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਵੀ ਹੋ ਸਕਦੀ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ, ਖੇਤਾਂ 'ਚੋਂ ਮਿਲੀ ਬੰਬ ਵਰਗੀ ਚੀਜ਼, ਪੁਲਸ ਜਾਂਚ 'ਚ ਜੁੱਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News