ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ ਜਾਣਕਾਰੀ
Friday, Mar 27, 2026 - 10:33 AM (IST)
ਜਲੰਧਰ- ਪੰਜਾਬ ਮੁੜ ਤੋਂ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਇਸ ਦੌਰਾਨ ਅੱਜ ਸੂਬੇ ਦੇ ਕਈ ਬਾਰਿਸ਼ ਪਈ ਅਤੇ ਮੌਸਮ ਫਿਰ ਤੋਂ ਠੰਡਾ ਹੋ ਗਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੌਸਮ 'ਚ ਵੱਡੀ ਤਬਦੀਲੀ ਆ ਸਕਦੀ ਹੈ ਅਤੇ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਅੱਜ ਤੋਂ 31 ਮਾਰਚ ਤੱਕ ਯਾਨੀ 5 ਦਿਨਾਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ, ਉੱਥੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ, ਬਿਜਲੀ ਲਿਸਕਣ ਦੀ ਸੰਭਾਵਨਾ ਹੈ। ਅੱਜ ਤਰਨਤਾਰਨ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਮਾਨਸਾ, ਬਠਿੰਡਾ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਿਸੇ ਹੋਰ ਦੇ ਭੁਲੇਖੇ ਸੈਲੂਨ ਮਾਲਕ ਨੂੰ ਵੱਢ ਗਏ ਮੁਲਜ਼ਮ
ਤਾਪਮਾਨ ਦੀ ਜਾਣੋ ਸਥਿਤੀ
ਮੌਸਮ ਅਨੁਸਾਰ ਪਟਿਆਲਾ ਸ਼ਹਿਰ ਸਭ ਤੋਂ ਗਰਮ ਰਿਹਾ ਹੈ ਜਿੱਥੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸੇ ਤਰ੍ਹਾਂ, ਚੰਡੀਗੜ੍ਹ ਵਿੱਚ 32.4 ਡਿਗਰੀ, ਅੰਮ੍ਰਿਤਸਰ ਵਿੱਚ 28.5 ਡਿਗਰੀ, ਲੁਧਿਆਣਾ ਵਿੱਚ 33.6 ਡਿਗਰੀ, ਗੁਰਦਾਸਪੁਰ ਵਿੱਚ 30 ਡਿਗਰੀ, ਨਵਾਂ ਸ਼ਹਿਰ ਵਿੱਚ 29.8 ਡਿਗਰੀ, ਬਠਿੰਡਾ ਵਿੱਚ 32.3 ਡਿਗਰੀ, ਫਾਜ਼ਿਲਕਾ ਵਿੱਚ 28.9 ਡਿਗਰੀ, ਫਿਰੋਜ਼ਪੁਰ ਵਿੱਚ 30.3 ਡਿਗਰੀ, ਹੁਸ਼ਿਆਰਪੁਰ ਵਿੱਚ 29.5 ਡਿਗਰੀ, ਮੁਹਾਲੀ ਵਿੱਚ 32.1 ਡਿਗਰੀ, ਪਠਾਨਕੋਟ ਵਿੱਚ 31.2 ਡਿਗਰੀ, ਰੂਪਨਗਰ ਵਿੱਚ 32.6 ਡਿਗਰੀ ਅਤੇ ਫਰੀਦਕੋਟ ਵਿੱਚ 33.9 ਡਿਗਰੀ ਸੈੱਲਸੀਅਸ ਤਾਪਮਾਨ ਦਰਜ ਕੀਤਾ।
ਇਹ ਵੀ ਪੜ੍ਹੋ- ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਵਿਆਹ ਕਰਵਉਣਾ ਪਿਆ ਮਹਿੰਗਾ, ਕੁੜੀ ਵਾਲਿਆਂ ਨੇ ਮੁੰਡੇ ਦੇ ਘਰ ਆ ਕੇ...
ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਦੀ ਜਾਣਕਾਰੀ ਮਿਲਦਿਆਂ ਹੀ ਕਿਸਾਨਾਂ ਦੇ ਫਿਕਰ ਵਧ ਗਏ ਹਨ ਜਿਨ੍ਹਾਂ ਦੀ ਕਣਕ ਦੀ ਫ਼ਸਲ ਪੱਕਣ ਦੇ ਆਖਰੀ ਪੜਾਅ ਵਿੱਚ ਪਹੁੰਚ ਚੁੱਕੀ ਹੈ। ਅਜਿਹੇ ਵਿੱਚ ਮੀਂਹ ਪੈਣ ਕਰ ਕੇ ਕਿਸਾਨਾਂ ਦੀ ਮਿਹਨਤ ’ਤੇ ਪਾਣੀ ਫਿਰ ਸਕਦਾ ਹੈ।
ਇਹ ਵੀ ਪੜ੍ਹੋ- ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ ਖ਼ਤਰਾ, ਅਕਾਲੀ ਦਲ ਨੇ 'ਆਪ' ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
