ਪੰਜਾਬ ''ਚ ਅਗਲੇ 5 ਦਿਨ ਭਾਰੀ! ਇਨ੍ਹਾਂ 13 ਜ਼ਿਲ੍ਹਿਆਂ ਲਈ ਹੋਈ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ
Friday, May 09, 2025 - 05:59 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਅਗਲੇ 5 ਦਿਨਾਂ ਲਈ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਵੱਡੀ ਭਵਿੱਖਬਾਣੀ ਮੁਤਾਬਕ ਅਗਲੇ 5 ਦਿਨਾਂ ਤੱਕ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਅਤੇ ਗੜੇਮਾਰੀ ਹੋਵੇਗੀ। ਇਸ ਦੇ ਨਾਲ ਹੀ ਸੂਬੇ ਵਿਚ 40-50 ਕਿਲੋਮੀਟਰ ਪ੍ਰਤੀ ਇਹ ਮੌਸਮ ਚਿਤਾਵਨੀ 8 ਤੋਂ ਜਾਰੀ ਕੀਤੀ ਗਈ ਸੀ ਜੋਕਿ12 ਮਈ ਤੱਕ ਲਾਗੂ ਰਹੇਗੀ।
ਭਾਰਤ-ਪਾਕਿ ਦੇ ਤਣਾਅ ਦਰਮਿਆਨ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਕੀਤਾ ਵੱਡਾ ਐਲਾਨ
ਉਂਝ ਅੱਜ ਮੌਸਮ ਸਾਫ਼ ਰਹੇਗਾ ਪਰ ਅਗਲੇ 5 ਦਿਨ ਪੰਜਾਬ ਲਈ ਮੌਸਮ ਨੂੰ ਲੈ ਕੇ ਭਾਰੀ ਹਨ। 10 ਅਤੇ 11 ਮਈ ਨੂੰ ਪੰਜਾਬ ਵਿੱਚ ਮੌਸਮ ਫਿਰ ਖ਼ਰਾਬ ਹੋ ਸਕਦਾ ਹੈ। ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਬਠਿੰਡਾ, ਮੋਹਾਲੀ, ਲੁਧਿਆਣਾ, ਬਰਨਾਲਾ, ਮਾਨਸਾ, ਫਾਜ਼ਿਲਕਾ, ਹੁਸ਼ਿਆਰਪੁਰ, ਲੁਧਿਆਣਾ, ਰੂਪਨਗਰ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਗਰਜ ਨਾਲ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। 12 ਮਈ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਸ਼ਰਮਸਾਰ ਪੰਜਾਬ! ਮੁੰਡੇ ਨੇ ਟੱਪੀਆਂ ਕੁੜੀ ਨਾਲ ਹੱਦਾਂ, ਡਾਕਟਰ ਦੀ ਗੱਲ ਸੁਣ ਹੈਰਾਨ ਰਹਿ ਗਈ ਮਾਂ
ਉਥੇ ਹੀ ਜੇਕਰ ਪੰਜਾਬ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 'ਚ ਔਸਤਨ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਔਸਤਨ ਆਮ ਨਾਲੋਂ 4.5 ਡਿਗਰੀ ਸੈਲਸੀਅਸ ਵੱਧ ਹੈ, ਜੋਕਿ ਸੂਬੇ ਵਿੱਚ ਚਿੰਤਾਜਨਕ ਗਰਮੀ ਦਾ ਸੰਕੇਤ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕੱਲ੍ਹ ਸ਼ਾਮ ਨੂੰ ਵੀ ਤੇਜ਼ ਹਵਾਵਾਂ ਚੱਲਣ ਦੇ ਨਾਲ ਕਈ ਇਲਾਕਿਆਂ ਵਿਚ ਬਾਰਿਸ਼ ਹੋਈ ਸੀ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e