ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ Alert
Sunday, May 11, 2025 - 06:06 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮੌਸਮ ਨੂੰ ਲੈ ਕੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਤਬਦੀਲੀ ਆਵੇਗੀ ਅਤੇ ਤੇਜ਼ ਹਨ੍ਹੇਰੀ ਚੱਲਣ ਦੇ ਨਾਲ-ਨਾਲ ਭਾਰੀ ਬਾਰਿਸ਼ ਵੀ ਪਵੇਗੀ। ਮੌਸਮ ਵਿਭਾਗ ਵੱਲੋਂ ਅੱਜ ਤੋਂ 15 ਮਈ ਤਕ ਸੂਬੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਅੱਜ ਸੂਬੇ ਵਿਚ ਤੇਜ਼ ਹਨ੍ਹੇਰੀ ਚੱਲਣ ਦੀ ਵੀ ਸੰਭਾਵਨਾ ਹੈ। ਵਿਭਾਗ ਵੱਲੋਂ ਅੱਜ ਸੂਬੇ ਦੇ 13 ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਵਿਚ ਬਲੈਕਆਊਟ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਐਲਾਨ (ਵੀਡੀਓ)
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਫਰੀਦਕੋਟ, ਮੋਗਾ, ਪਠਾਨਕੋਟ, ਪਟਿਆਲਾ, ਮੋਹਾਲੀ, ਸੰਗਰੂਰ, ਬਠਿੰਡਾ, ਹੁਸ਼ਿਆਰਪੁਰ, ਫਾਜ਼ਿਲਕਾ ਅਤੇ ਲੁਧਿਆਣਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਰੂਪਨਗਰ ਵਰਗੇ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ-ਤੂਫ਼ਾਨ ਅਤੇ ਤੇਜ਼ ਹਨ੍ਹੇਰੀ ਚੱਲਣ ਦਾ ਨਾਲ-ਨਾਲ ਭਾਰੀ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅੱਜ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਇਕ ਵਾਰ ਫਿਰ ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਹੋ ਗਈ ਵੱਡੀ ਵਾਰਦਾਤ
ਇਸੇ ਤਰ੍ਹਾਂ ਕੱਲ੍ਹ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐੱਸ .ਏ. ਐੱਸ. ਨਗਰ ਵਿਚ ਬਾਰਿਸ਼ ਦੀ ਸੰਭਾਵਨਾ ਦੱਸੀ ਗਈ ਹੈ ਜਦਕਿ ਬਾਕੀ ਸਾਰੇ ਸੂਬਿਆਂ ਵਿਚ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। 13 ਅਤੇ 14 ਮਈ ਨੂੰ ਵੀ ਵੱਖ-ਵੱਖ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੌਰਾਨ ਖੁੱਲ੍ਹੇ ਵਿੱਚ ਨਾ ਰਹਿਣ ਅਤੇ ਬਿਜਲੀ ਦੇ ਖੰਭਿਆਂ ਸਮੇਤ ਦਰੱਖ਼ਤਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪਾਣੀਆਂ 'ਤੇ ਡਾਕੇ ਦੀ ਕੋਸ਼ਿਸ਼ ਵਿਰੁੱਧ BBMB 'ਤੇ ਫਿਰ ਤੱਤੇ ਹੋਏ CM ਮਾਨ, ਦਿੱਤਾ ਵੱਡਾ ਬਿਆਨ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e