ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ, 8 ਜ਼ਿਲ੍ਹੇ ਰਹਿਣ ਸਾਵਧਾਨ
Wednesday, Jul 23, 2025 - 05:45 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਤਬਦੀਲੀ ਵੇਖਣ ਨੂੰ ਮਿਲੀ ਹੈ। ਜਲੰਧਰ ਸਮੇਤ ਕਈ ਇਲਾਕਿਆਂ ਵਿਚ ਪਈ ਬਾਰਿਸ਼ ਨਾਲ ਤਾਪਮਾਨ ਵਿਚ ਕਾਫ਼ੀ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਇਸ ਪੂਰੇ ਹਫ਼ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਸੂਬੇ ਭਰ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਪਰੇਸ਼ਾਨੀ 'ਚ ਘਿਰੇ ਪੰਜਾਬ ਦੇ ਕਿਸਾਨ! ਅਚਾਨਕ ਆ ਖੜ੍ਹੀ ਹੋਈ ਨਵੀਂ ਮੁਸੀਬਤ
ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਰਹੇਗੀ। ਪਠਾਨਕੋਟ,ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ,ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪਟਿਆਲਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ ਤੇ ਕਪੂਰਥਲਾ ਵਿਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30-40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉਥੇ ਹੀ 24 ਤਾਰੀਖ਼ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਵਿਚ ਭਾਰੀ ਬਾਰਿਸ਼ ਪਵੇਗੀ। ਫਿਰ 27 ਅਤੇ 28 ਤਾਰੀਖ਼ ਨੂੰ ਵੀ ਪੰਜਾਬ ਵਿਚ ਭਾਰੀ ਬਾਰਿਸ਼ ਪਵੇਗੀ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ, ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e