ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 11 ਦਸੰਬਰ ਤੱਕ ਜਾਰੀ ਹੋਇਆ ਅਲਰਟ
Monday, Dec 08, 2025 - 10:52 AM (IST)
ਚੰਡੀਗੜ੍ਹ : ਪੰਜਾਬ 'ਚ ਕੜਾਕੇ ਦੀ ਠੰਡ ਨੇ ਜ਼ੋਰ ਫੜ੍ਹਨਾ ਸ਼ੁਰੂ ਕਰ ਦਿੱਤਾ ਹੈ। ਲਗਾਤਾਰ ਚੱਲ ਰਹੀ ਸੀਤ ਲਹਿਰ ਦਾ ਅਸਰ ਹੁਣ ਹੋਰ ਤੇਜ਼ ਹੋਣ ਲੱਗਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਅੱਜ ਤੋਂ 11 ਦਸੰਬਰ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ 11 ਦਸੰਬਰ ਤੱਕ ਠੰਡ 'ਚ ਹੋਰ ਵਾਧਾ ਹੋਵੇਗਾ ਅਤੇ ਆਉਣ ਵਾਲੇ ਦਿਨਾਂ 'ਚ ਸੰਘਣੀ ਧੁੰਦ ਦਾ ਕਹਿਰ ਵੀ ਦੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ ! ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਮੌਸਮ ਵਿਭਾਗ ਮੁਤਾਬਕ 11 ਦਸੰਬਰ ਤੱਕ ਸੂਬੇ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ 'ਚ ਦਿਨ ਦਾ ਤਾਪਮਾਨ 20 ਤੋਂ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਹੋਰ ਹਿੱਸਿਆਂ 'ਚ ਇਹ 22 ਤੋਂ 24 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ: ਪੰਜਾਬੀ ਯੂਨੀਵਰਸਿਟੀ ਨੂੰ 30 ਕਰੋੜ ਰੁਪਏ ਕੀਤੇ ਜਾਰੀ
ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 0.6 ਡਿਗਰੀ ਸੈਲਸੀਅਸ ਘਟਿਆ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਘੱਟ ਹੈ। ਸੂਬੇ 'ਚ ਤਾਪਮਾਨ ਜਿਥੇ 20-22 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ, ਉੱਥੇ ਹੀ ਰਾਤ ਦਾ ਪਾਰਾ 6-7 ਡਿਗਰੀ ਤਕ ਲੁੜਕਣ ਦੀ ਸੰਭਾਵਨਾ ਹੈ। ਰਾਤ ਅਤੇ ਸਵੇਰੇ ਦੀ ਠੰਡਕ ਆਮ ਦਿਨਾਂ ਦੀ ਤੁਲਨਾ ਵਿਚ ਹੋਰ ਤੇਜ਼ ਮਹਿਸੂਸ ਹੋਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
