ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗਾ ਵੱਡਾ ਬਦਲਾਅ! ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
Tuesday, Mar 24, 2026 - 10:58 AM (IST)
ਜਲੰਧਰ- ਪੰਜਾਬ ਦੇ ਮੌਸਮ 'ਚ ਫਿਰ ਤੋਂ ਤਬਦੀਲੀ ਨਜ਼ਰ ਆਉਣ ਵਾਲੀ ਹੈ। ਫਿਲਹਾਲ ਅੱਜ ਤੇਜ਼ ਧੁੱਪ ਅਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮੁੜ ਤੋਂ ਸੂਬੇ ਦੇ ਮੌਸਮ ’ਚ ਬਦਲਾਅ ਹੋ ਸਕਦਾ ਹੈ। ਦੱਸ ਦਈਏ ਕਿ ਮੌਸਮ ਵਿਭਾਗ ਦੇ ਅਨੁਸਾਰ ਪੱਛਮੀ ਗੜਬੜੀਆਂ ਕਾਰਨ ਮੌਸਮ 'ਚ ਫਿਰ ਤਬਦੀਲੀ ਆਵੇਗੀ, ਜਿਸ ਨਾਲ ਉੱਤਰ-ਪੱਛਮੀ ਭਾਰਤ ਵਿੱਚ ਹਲਕੀ ਤੋਂ ਭਾਰੀ ਬਾਰਿਸ਼, ਗਰਜ-ਤੂਫਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।
ਇਹ ਵੀ ਪੜ੍ਹੋ- Dm ਰੰਧਾਵਾ ਦੇ ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ, ਅੱਜ ਹੋਵੇਗਾ ਅੰਤਿਮ ਸਸਕਾਰ
ਇਸ ਸਭ ਦਾ ਪ੍ਰਭਾਵ ਇਹ ਹੋਵੇਗਾ ਕਿ 26 ਮਾਰਚ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ ਅਤੇ ਫਿਰ 29 ਮਾਰਚ ਦੇ ਆਸ-ਪਾਸ ਇੱਕ ਹੋਰ ਤਬਦੀਲੀ ਆਵੇਗੀ, ਜਿਸ ਕਾਰਨ ਮੀਂਹ, ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਸਭ ਤੋਂ ਵੱਧ ਪ੍ਰਭਾਵ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ- DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਆਈ ਸਾਹਮਣੇ, ਘਰ ਦੇ ਵਿਹੜੇ 'ਚ...
ਕਿੰਨਾ ਰਿਹਾ ਵੱਧੋ-ਵੱਧ ਤਾਪਮਾਨ?
ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਰੂਪਨਗਰ ਦਾ ਦਰਜ ਕੀਤਾ ਗਿਆ, ਜੋ ਕਿ 30.1 ਡਿਗਰੀ ਰਿਹਾ। ਲੁਧਿਆਣਾ ਦਾ ਵੱਧੋ-ਵੱਧ ਤਾਪਮਾਨ 27.8 ਡਿਗਰੀ, ਲੁਧਿਆਣਾ ਦਾ 29.0 ਡਿਗਰੀ, ਪਟਿਆਲਾ ਦਾ 29.7 ਡਿਗਰੀ, ਫਿਰੋਜ਼ਪੁਰ ਦਾ 29.6 ਡਿਗਰੀ, ਹੁਸ਼ਿਆਰਪੁਰ ਦਾ 27.9 ਡਿਗਰੀ, ਮੁਹਾਲੀ ਦਾ 28.6 ਡਿਗਰੀ, ਪਠਾਨਕੋਟ ਦਾ 27.3 ਡਿਗਰੀ, ਪਠਾਨਕੋਟ ਦਾ 26.5 ਡਿਗਰੀ, ਰੋਪੜ ਦਾ 28.5 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ ਦਾ 29.3 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 29.7 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ DM ਰੰਧਾਵਾ ਦੀ ਪਤਨੀ ਦਾ ਵੱਡਾ ਬਿਆਨ, CBI ਜਾਂਚ ਦੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
