ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 14 ਜ਼ਿਲ੍ਹਿਆਂ ਲਈ ਜਾਰੀ ਹੋ ਗਿਆ Alert

Saturday, Mar 15, 2025 - 06:19 PM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 14 ਜ਼ਿਲ੍ਹਿਆਂ ਲਈ ਜਾਰੀ ਹੋ ਗਿਆ Alert

ਜਲੰਧਰ: ਬੀਤੇ ਦਿਨ ਤੋਂ ਪੰਜਾਬ ਦੇ ਮੌਸਮ 'ਚ ਤਬਦੀਲੀ ਵੇਖੀ ਗਈ ਹੈ। ਜਿੱਥੇ ਪਹਿਲਾਂ ਮੌਸਮ ਦਾ ਤਾਪਮਾਨ ਵੱਧ ਰਿਹਾ ਸੀ ਪਰ ਅੱਜ ਫਿਰ ਮੌਸਮ ਦਾ ਤਾਪਮਾਨ ਡਿੱਗ ਗਿਆ। ਇਸ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆ 'ਚ ਹਲਕੀ ਬਾਰੀਸ਼ ਵੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਭਾਰੀ ਮੀਂਹ ਅਤੇ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ ਅਤੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ-  ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਬੀਤੇ ਦਿਨ ਰਾਤ ਨੂੰ ਪੰਜਾਬ ਦੇ ਬਹੁਤੇ ਹਿੱਸਿਆਂ 'ਚ ਹਲਕੀ ਬਾਰੀਸ਼ ਹੋਣ ਤੋਂ ਬਾਅਦ ਤਾਪਮਾਨ ਡਿੱਗ ਗਿਆ ਅਤੇ ਮੌਸਮ ਫਿਰ ਠੰਡਾ ਹੋ ਗਿਆ।, ਜਿਸ ਕਾਰਨ ਸ਼ਹਿਰ ਦਾ ਮੌਸਮ ਬਣ ਗਿਆ। ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ.ਨਗਰ, ਫ਼ਤਹਿਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਥਾਵਾਂ 'ਤੇ ਮੀਂਹ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News