ਪੰਜਾਬ ਦੇ ਮੌਸਮ ਬਾਰੇ ਵੱਡੀ ਭਵਿੱਖਬਾਣੀ, 5 ਦਿਨ ਪਵੇਗਾ ਭਾਰੀ ਮੀਂਹ! ਇਹ ਜ਼ਿਲ੍ਹੇ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ
Saturday, Aug 23, 2025 - 06:36 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਵੱਡਾ ਬਦਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ ਕਰੀਬ 5 ਦਿਨਾਂ ਤੱਕ ਮੌਸਮ ਵਿਭਾਗ ਵੱਲੋਂ ਪੰਜਾਬ 'ਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅੱਜ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ ਵਿੱਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 27 ਅਗਸਤ ਤੱਕ ਭਵਿੱਖਬਾਣੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ 23 ਅਤੇ 24 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਵਿਚ ਭਾਰੀ ਮੀਂਹ ਪਵੇਗਾ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਸਭ ਤੋਂ ਪ੍ਰਭਾਵ ਵੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ! 24 ਅਗਸਤ ਨੂੰ ਹੋਣ ਜਾ ਰਿਹੈ...
ਇਸੇ ਤਰ੍ਹਾਂ 25 ਅਤੇ 26 ਅਗਸਤ ਨੂੰ ਵੀ ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਵਿਚ ਯੈਲੋ ਅਲਰਟ ਰਹੇਗਾ ਅਤੇ ਭਾਰੀ ਮੀਂਹ ਪੈਣ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਉਥੇ ਹੀ 27 ਤਾਰੀਖ਼ ਨੂੰ ਮੌਸਮ ਵਿਭਾਗ ਵੱਲੋਂ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਡਿਫ਼ਾਲਟਰਾਂ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ! 31 ਅਗਸਤ ਤੱਕ ਕਰ ਲਵੋ ਇਹ ਕੰਮ ਨਹੀਂ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e