ਪੰਜਾਬ ਦੇ ਮੌਸਮ ਨੂੰ ਲੈ ਕੇ 20 ਤਰੀਕ ਤੱਕ ਵੱਡੀ ਭਵਿੱਖਬਾਣੀ! ਵਿਭਾਗ ਵੱਲੋਂ ਅਲਰਟ ਜਾਰੀ

Thursday, Nov 13, 2025 - 06:39 PM (IST)

ਪੰਜਾਬ ਦੇ ਮੌਸਮ ਨੂੰ ਲੈ ਕੇ 20 ਤਰੀਕ ਤੱਕ ਵੱਡੀ ਭਵਿੱਖਬਾਣੀ! ਵਿਭਾਗ ਵੱਲੋਂ ਅਲਰਟ ਜਾਰੀ

ਜਲੰਧਰ- ਪੰਜਾਬ ਦੇ ਮੌਸਮ 'ਚ ਲਗਾਤਾਰ ਉਤਾਰ-ਚੜਾਅ ਵੇਖਣ ਨੂੰ ਮਿਲ ਰਹੇ ਹਨ। ਕਈ ਇਲਾਕਿਆਂ 'ਚ ਕੜਾਕੇ ਦੀ ਠੰਡ ਸ਼ੁਰੂ ਹੋ ਗਈ ਹੈ।ਦਰਅਸਲ ਪੱਛਮੀ ਗੜਬੜੀ ਕਾਰਨ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ ਹੋਇਆ ਹੈ, ਜਿਸ ਕਾਰਨ ਸੂਬੇ 'ਚ ਠੰਡ ਨੇ ਅਚਾਨਕ ਜ਼ੋਰ ਫੜ ਲਿਆ ਹੈ। ਆਉਣ ਵਾਲੇ ਦਿਨਾਂ 'ਚ ਹੋਰ ਵੀ ਵੱਡੀ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ। ਜਿਸ ਨਾਲ ਸੂਬੇ ਦਾ ਤਾਪਮਾਨ ਦਿਨੋਂ-ਦਿਨ ਡਿੱਗ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹੇਗੀ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ!

ਅਗਲੇ ਹਫ਼ਤੇ ਤਾਪਮਾਨ ਵਿਚ 2 ਡਿਗਰੀ ਹੋਰ ਗਿਰਾਵਟ ਆ ਸਕਦੀ ਹੈ। ਦਿਨ ਦਾ ਤਾਪਮਾਨ ਆਮ ਰਹੇਗਾ, ਪਰ ਰਾਤ ਦਾ ਤਾਪਮਾਨ ਆਮ ਨਾਲੋਂ ਘੱਟ ਰਹਿ ਸਕਦਾ ਹੈ। ਇਨ੍ਹਾਂ ਦਿਨਾਂ ਵਿੱਚ ਮੀਂਹ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ ਅਤੇ ਮੌਸਮ ਖੁਸ਼ਕ ਰਹੇਗਾ। ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲੇਗਾ। ਇਸਦੇ ਨਾਲ ਹੀ ਕਿਸਾਨਾਂ ਨੂੰ ਖੇਤੀ ਅਤੇ ਫਸਲਾਂ ਦੀ ਸੰਭਾਲ ਲਈ ਵਿਸ਼ੇਸ਼ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 14 ਨਵੰਬਰ ਤੋਂ 20 ਨਵੰਬਰ 2025 ਦੇ ਵਿਚਕਾਰ ਰਾਜ ਦੇ ਉੱਤਰੀ ਅਤੇ ਉੱਤਰ-ਪੂਰਬੀ ਜ਼ਿਲ੍ਹਿਆਂ (ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਆਦਿ) ਵਿੱਚ ਵੱਧ ਤੋਂ ਵੱਧ ਤਾਪਮਾਨ 24-26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ ਜਦੋਂ ਕਿ ਰਾਜ ਦੇ ਹੋਰ ਹਿੱਸਿਆਂ ਵਿੱਚ ਇਹ 26-28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਇਨ੍ਹਾਂ ਭਿਆਨਕ ਬੀਮਾਰੀਆਂ ’ਚ ਹੋ ਰਿਹੈ ਭਾਰੀ ਵਾਧਾ, ਮਰੀਜ਼ਾਂ ਦੀ ਗਿਣਤੀ ਹੋਈ ਦੁੱਗਣੀ

ਇਹ ਤਾਪਮਾਨ ਆਮ ਪੱਧਰ ਦੇ ਆਸ-ਪਾਸ ਰਹਿਣ ਦੀ ਉਮੀਦ ਹੈ, ਜਿਸ ਦਾ ਮਤਲਬ ਹੈ ਕਿ ਇਸ ਹਫ਼ਤੇ ਦੌਰਾਨ ਪੰਜਾਬ ਵਿੱਚ ਦਿਨ ਦਾ ਤਾਪਮਾਨ ਨਾ ਤਾਂ ਜ਼ਿਆਦਾ ਵਧੇਗਾ ਅਤੇ ਨਾ ਹੀ ਘਟੇਗਾ।ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਕੁਝ ਹਿੱਸਿਆਂ ਵਿੱਚ ਰਾਤ ਦਾ ਘੱਟੋ-ਘੱਟ ਤਾਪਮਾਨ 6-8 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦੋਂ ਕਿ ਬਾਕੀ ਰਾਜ ਵਿੱਚ ਇਹ 8-10 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਹਾਲਾਂਕਿ ਬੀਤੇ 24 ਘੰਟਿਆਂ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਥੋੜ੍ਹੀ ਕਮੀ ਆਈ ਹੈ ਅਤੇ ਹਵਾਵਾਂ ਦੀ ਦਿਸ਼ਾ ਬਦਲਣ ਨਾਲ ਰਾਹਤ ਮਿਲੀ ਹੈ, ਪ੍ਰਦੂਸ਼ਣ ਤੋਂ ਪੂਰੀ ਤਰ੍ਹਾਂ ਰਾਹਤ ਸਿਰਫ਼ ਬਾਰਿਸ਼ ਹੋਣ ਤੋਂ ਬਾਅਦ ਹੀ ਸੰਭਵ ਹੋ ਸਕੇਗੀ।

ਇਹ ਵੀ ਪੜ੍ਹੋ- WHO ਦੀ ਭਾਰਤ ਨੂੰ ਵੱਡੀ ਚਿਤਾਵਨੀ, ਦੁੱਧ ਦੀ ਰਿਪੋਰਟ ਨੇ ਖੋਲ੍ਹੇ ਵੱਡੇ ਰਾਜ਼

 

 


author

Shivani Bassan

Content Editor

Related News