ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ

Sunday, Aug 16, 2026 - 11:00 AM (IST)

ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ

ਚੰਡੀਗੜ੍ਹ: ਪੰਜਾਬ 'ਚ ਮਾਨਸੂਨ ਦੀ ਸਰਗਰਮੀ ਅਜੇ ਵੀ ਜਾਰੀ ਹੈ। ਅੱਜ ਸੂਬੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਚੰਡੀਗੜ੍ਹ ਦਿਨ ਭਰ ਬੱਦਲਵਾਈ ਰਹੇਗੀ, ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਹਾਲਾਂਕਿ ਪੰਜਾਬ 'ਚ ਵੱਧ ਤੋਂ ਵੱਧ ਤਾਪਮਾਨ ਸ਼ਨੀਵਾਰ ਦੇ ਮੁਕਾਬਲੇ 0.3 ਡਿਗਰੀ ਘੱਟ ਗਿਆ ਅਤੇ ਆਮ ਦੇ ਨੇੜੇ ਰਿਹਾ। ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

 ਇਹ ਵੀ ਪੜ੍ਹੋ- ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ 'ਚ ਦਰੱਖਤ ਨਾਲ ਲਟਕਿਆ ਮਿਲਿਆ ਪਾਕਿ ਝੰਡਾ ਤੇ ਗੁਬਾਰੇ

ਮੌਸਮ ਵਿਭਾਗ ਮੁਤਾਬਕ ਅੱਜ 17 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 18 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਭਾਰੀ ਬਾਰਿਸ਼ ਦੇ ਨਾਲ ਬਿਜਲੀ ਚਮਕਣ ਤੇ ਬਦਲ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਉੱਥੇ ਹੀ 19 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News