ਪੰਜਾਬ ''ਚ ਮੌਸਮ ਦੀ ਵੱਡੀ ਭਵਿੱਖਬਾਣੀ! 22 ਤਾਰੀਖ਼ ਤੱਕ ਲਗਾਤਾਰ ਭਾਰੀ ਮੀਂਹ, ਵਿਭਾਗ ਵੱਲੋਂ Alert ਜਾਰੀ
Friday, Jul 18, 2025 - 05:58 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਵੱਲੋਂ 18 ਤੋਂ ਲੈ ਕੇ 22 ਜੁਲਾਈ ਤੱਕ ਭਾਰੀ ਬਾਰਿਸ਼ ਦੀ ਭਵਿੱਬਾਣੀ ਕੀਤੀ ਗਈ ਹੈ। ਵਿਭਾਗ ਦੀ ਭਵਿੱਖਬਾਣੀ ਮੁਤਾਬਕ 18 ਜੁਲਾਈ ਨੂੰ ਪਠਾਨੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਬਾਰੇ ਦੱਸਿਆ ਗਿਆ ਹੈ ਜਦਕਿ ਬਾਕੀ ਦੇ ਜ਼ਿਲ੍ਹਿਆਂ ਵਿਚ ਦਰਮਿਆਨੀ ਬਾਰਿਸ਼ ਹੋਵੇਗੀ। 19 ਅਤੇ 20 ਜੁਲਾਈ ਨੂੰ ਲੈ ਕੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਹੋਵੇਗੀ।
ਇਹ ਵੀ ਪੜ੍ਹੋ: ਵੇਖਦੇ ਹੀ ਵੇਖਦੇ ਪੰਜਾਬ ਦੇ ਇਸ ਇਲਾਕੇ 'ਚ ਸਕੂਲ ਕਰ 'ਤੇ ਬੰਦ, ਬਿਜਲੀ ਸਪਲਾਈ ਵੀ ਠੱਪ, ਜਾਣੋ ਕਾਰਨ
ਉਥੇ ਹੀ ਮੌਸਮ ਵਿਭਾਗ ਵੱਲੋਂ 21 ਅਤੇ 22 ਜੁਲਾਈ ਨੂੰ ਪੂਰੇ ਪੰਜਾਬ ਵਿਚ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ ਵਿਚ ਵੀ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab: ਡਰਾਈਵਿੰਗ ਟੈਸਟ ਦੇਣ ਵਾਲੇ ਪੜ੍ਹ ਲੈਣ ਇਹ ਖ਼ਬਰ, ਹੋਵੇਗਾ ਟੋਕਨ ਸਿਸਟਮ ਲਾਗੂ, ਦੂਰ ਹੋਵੇਗੀ ਇਹ ਪਰੇਸ਼ਾਨੀ
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਲਿਆ ਗਿਆ ਵੱਡਾ ਫ਼ੈਸਲਾ