ਪੰਜਾਬ ''ਚ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ! 2 ਦਿਨ ਪਵੇਗਾ ਭਾਰੀ ਮੀਂਹ
Wednesday, Mar 12, 2025 - 06:26 PM (IST)

ਜਲੰਧਰ (ਵੈੱਬ ਡੈਸਕ)- ਆਉਣ ਵਾਲੇ ਦਿਨਾਂ ਵਿਚ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚਿਤਾਵਨੀ ਜਾਰੀ ਕੀਤੀ ਹੈ। ਆਉਣ ਵਾਲੇ ਦਿਨਾਂ ਵਿਚ ਇਕ ਵਾਰ ਫਿਰ ਤੋਂ ਠੰਡ ਮਹਿਸੂਸ ਹੋਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 12 ਤੋਂ 14 ਮਾਰਚ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ 'ਚ ਭਾਰੀ ਮੀਂਹ ਪੈ ਸਕਦਾ ਹੈ। ਅਗਲੇ 3 ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਵਧ ਸਕਦਾ ਹੈ ਅਤੇ ਇਸ ਤੋਂ ਬਾਅਦ 2-4 ਡਿਗਰੀ ਸੈਲਸੀਅਸ ਤੱਕ ਤਾਪਮਾਨ ਡਿੱਗ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ 12 ਅਤੇ 14 ਮਾਰਚ ਅਤੇ ਰਾਜਸਥਾਨ ਵਿੱਚ 13 ਤੋਂ 15 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਭਾਜਪਾ ਆਗੂ 'ਤੇ ਦਿਨ-ਦਿਹਾੜੇ ਚਲਾ ਦਿੱਤੀਆਂ ਗੋਲ਼ੀਆਂ, ਮੰਜ਼ਰ ਵੇਖ ਸਹਿਮੇ ਲੋਕ
ਵਿਭਾਗ ਨੇ ਤਾਂ 2 ਦਿਨਾਂ ਲਈ ਕਈ ਪੰਜਾਬ ਦੇ ਇਲਾਕਿਆਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ, ਜਿੱਥੇ ਬੱਦਲਾਂ ਦੇ ਗਰਜਣ ਦੇ ਨਾਲ ਹਨ੍ਹੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਉਥੇ ਹੀ ਕੱਲ੍ਹ ਯਾਨੀ 13 ਮਾਰਚ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਰੂਪਨਗਰ, ਐੱਸ. ਏ. ਐੱਸ. ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਜਲੰਧਰ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਤਾਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ: ਖੇਡਦੇ ਸਮੇਂ 2 ਸਕੇ ਭਰਾਵਾਂ 'ਤੇ ਡਿੱਗੀ ਸਾਈਨ ਬੋਰਡ ਦੀ ਕੰਧ, ਵਿਛੇ ਸੱਥਰ
ਹੋਲੀ ਵਾਲੇ ਦਿਨ ਯਾਨੀ 14 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦਿਨ 10 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ। 12 ਮਾਰਚ ਦੀ ਰਾਤ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇਕ ਨਵੀਂ ਪੱਛਮੀ ਗੜਬੜੀ ਦੀ ਸੰਭਾਵਨਾ ਜਤਾਈ ਗਈ ਹੈ। ਇਸ ਕਾਰਨ 14 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ‘ਚ ਬਿਜਲੀ ਚਮਕਣ ਦੇ ਨਾਲ ਬਾਰਿਸ਼ ਅਤੇ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਉੱਤਰਾਖੰਡ 'ਚ ਵੀ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਕਿਸਾਨਾਂ ਦੀ ਸਰੋਂ ਦੀ ਫਸਲ ਨੂੰ ਨੁਕਸਾਨ ਹੋ ਸਕਦਾ ਹੈ, ਜਿਸ ਕਰਕੇ ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ।
ਇਹ ਵੀ ਪੜ੍ਹੋ : Punjab: ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਖ਼ਾਸ ਖ਼ਬਰ, ਹੋਈਆਂ ਬਦਲੀਆਂ ਤੇ ਤਾਇਨਾਤੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e