ਪੰਜਾਬ ''ਚ 12 ਫਰਵਰੀ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ, ਪੜ੍ਹੋ ਮੀਂਹ ਨੂੰ ਲੈ ਕੇ ਤਾਜ਼ਾ ਜਾਣਕਾਰੀ
Saturday, Feb 07, 2026 - 10:20 AM (IST)
ਚੰਡੀਗੜ੍ਹ/ਜਲੰਧਰ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਹੁਣ ਬਦਲਣਾ ਸ਼ੁਰੂ ਹੋ ਗਿਆ ਹੈ ਅਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ, ਅੱਜ ਸ਼ਨੀਵਾਰ ਤੋਂ ਲੈ ਕੇ 12 ਫਰਵਰੀ ਤੱਕ ਮੌਸਮ ਸਾਫ਼ ਅਤੇ ਬਿਲਕੁਲ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਫਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਅੱਜ ਕੁਝ ਇਲਾਕਿਆਂ ਵਿੱਚ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ-SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ : ਹਰਸਿਮਰਤ ਕੌਰ ਬਾਦਲ
ਮੌਸਮ ਵਿਭਾਗ ਮੁਤਾਬਕ 8 ਫਰਵਰੀ ਦੀ ਰਾਤ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ। ਫਿਲਹਾਲ ਸੂਬੇ ਦਾ ਜ਼ਿਲ੍ਹਾ ਅੰਮ੍ਰਿਤਸਰ 'ਚ 6.3 ਡਿਗਰੀ, ਲੁਧਿਆਣਾ 'ਚ 8.4 ਡਿਗਰੀ, ਅਤੇ ਪਟਿਆਲਾ 'ਚ 9.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਸਾਲਾਂ ਵਾਂਗ ਇਸ ਸਾਲ ਵੀ ਬਾਰਿਸ਼ 'ਚ ਕਮੀ ਦੇਖੀ ਜਾ ਰਹੀ ਹੈ। ਇਸ ਸਾਲ ਹੁਣ ਤੱਕ ਬਾਰਿਸ਼ ਵਿੱਚ 34 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਫਿਲਹਾਲ ਸੂਬੇ 'ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ- ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ 'ਚੋਂ ਕੱਢਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
