ਪੰਜਾਬ ''ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ
Sunday, Jan 12, 2025 - 05:13 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਸਣੇ ਉੱਤਰ ਭਾਰਤ 'ਚ ਮੌਸਮ ਵਿਭਾਗ ਨੇ ਮੀਂਹ ਪੈਣ ਨੂੰ ਲੈ ਕੇ ਨਵੀਂ ਅਪਡੇਟ ਜਾਰੀ ਕੀਤੀ। ਮੌਸਮ ਵਿਭਾਗ ਦੇ ਪੰਜਾਬ ਬਾਰੇ ਅਲਰਟ ਵਿਚ ਕਿਹਾ ਗਿਆ ਹੈ ਕਿ ਅਗਲੇ 4 ਦਿਨਾਂ ਤੱਕ ਸੂਬੇ ਦੇ ਅੰਦਰ ਗੜਬੜੀ ਵਾਲਾ ਮੌਸਮ ਰਹੇਗਾ ਅਤੇ ਮੀਂਹ ਦੇ ਨਾਲ-ਨਾਲ ਠੰਡੀਆਂ ਹਵਾਵਾਂ ਚੱਲਣਗੀਆਂ ਅਤੇ ਫਿਰ ਮੌਸਮ ਥੋੜ੍ਹਾ ਸਾਫ਼ ਹੋਵੇਗਾ। ਬੁੱਧਵਾਰ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਦੀਆਂ ਸੰਭਾਵਨਾ ਹਨ।
ਉਥੇ ਹੀ ਦੂਜੇ ਪਾਸੇ ਇਕ ਵਾਰ ਫਿਰ ਚੱਕਰਵਾਤੀ ਤੂਫ਼ਾਨ ਦੇਸ਼ ਭਰ ਵਿਚ ਕਹਿਰ ਮਚਾਉਣ ਵਾਲਾ ਹੈ। ਮੌਸਮ ਵਿਭਾਗ ਨੇ 16 ਜਨਵਰੀ ਤੱਕ ਦੇਸ਼ ਭਰ ਦੇ 20 ਤੋਂ ਵੱਧ ਰਾਜਾਂ ਵਿੱਚ ਤੂਫ਼ਾਨੀ ਹਵਾਵਾਂ ਅਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਬਰਫ਼ਬਾਰੀ ਅਤੇ ਸੀਤ ਲਹਿਰ ਕਾਰਨ ਤਾਪਮਾਨ ਜਮਾਅ ਬਿੰਦੂ ‘ਤੇ ਪਹੁੰਚ ਗਿਆ ਹੈ। ਉੱਤਰੀ ਭਾਰਤ ਦੇ ਕਈ ਰਾਜ ਧੁੰਦ ਦੀ ਲਪੇਟ ਵਿੱਚ ਆ ਗਏ ਹਨ।
ਇਹ ਵੀ ਪੜ੍ਹੋ : ਮੁੜ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ
ਹਿਮਾਚਲ ਪ੍ਰਦੇਸ਼ ਵਿੱਚ ਕੁਝ ਥਾਵਾਂ ‘ਤੇ ਗਰਜ-ਤੂਫ਼ਾਨ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਵੀ ਦੱਸੀ ਗਈ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਛੱਤੀਸਗੜ੍ਹ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਸੀਤ ਲਹਿਰ ਚੱਲ ਰਹੀ ਹੈ। ਸਥਾਨਕ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਹੇਠਲੇ ਅਤੇ ਮੈਦਾਨੀ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਸ਼ਿਮਲਾ ਅਤੇ ਮਨਾਲੀ ਸਮੇਤ ਪਹਾੜੀ ਇਲਾਕਿਆਂ ਵਿੱਚ ਵੀ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। 14 ਜਨਵਰੀ ਦੀ ਰਾਤ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਵੀ ਹਿਮਾਚਲ ਵਿੱਚ ਬਰਫ਼ਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ, ਖ਼ੂਹ 'ਚੋਂ ਮਿਲੀ ਡੇਢ ਮਹੀਨਾ ਪਹਿਲਾਂ ਵਿਆਹੀ ਕੁੜੀ ਦੀ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e