ਪੰਜਾਬ 'ਚ ਮੌਸਮ ਦੀ ਵੱਡੀ ਅਪਡੇਟ, ਜਾਣੋ ਕਦੋਂ ਪਵੇਗਾ ਮੀਂਹ
Monday, Jan 27, 2025 - 05:51 PM (IST)
ਜਲੰਧਰ/ਚੰਡੀਗੜ੍ਹ- ਪੰਜਾਬ 'ਚ ਕੁੱਝ ਦਿਨਾਂ ਤੋਂ ਧੁੱਪ ਨਿਕਲਣ ਤੋਂ ਬਾਅਦ ਠੰਡ ਨੇ ਫਿਰ ਤੋਂ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ 'ਚ ਠੰਡ ਕਾਫ਼ੀ ਵੱਧ ਗਈ ਹੈ। ਸੀਤ ਲਹਿਰ ਦੀ ਚਿਤਾਵਨੀ ਵਿਚਕਾਰ ਹੁਣ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਹੋਏ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ ਨਾਕਾਮ, 6 ਖ਼ਤਰਨਾਕ ਮੁਲਜ਼ਮ ਗ੍ਰਿਫ਼ਤਾਰ
ਤਾਪਮਾਨ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਵਿਭਾਗ ਵੱਲੋਂ ਅੱਜ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ 24 ਘੰਟੇ ਸੂਬੇ ਦੇ ਕਈ ਹਿੱਸਿਆਂ ਵਿਚ ਸੀਤ ਲਹਿਰ ਜਾਰੀ ਰਹੇਗੀ। ਹਾਲਾਂਕਿ ਉਸ ਤੋਂ ਬਾਅਦ ਸੀਤ ਲਹਿਰ ਦਾ ਤਾਂ ਕੋਈ ਅਲਰਟ ਨਹੀਂ ਹੈ, ਪਰ ਮਹੀਨੇ ਦੇ ਅਖ਼ੀਰ ਵਿਚ ਲਗਾਤਾਰ 2 ਦਿਨ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਆਵਾਰਾ ਕੁਤਿਆਂ ਨੇ ਬੱਚੇ ਨੂੰ ਨੋਚ-ਨੋਚ ਦਿੱਤੀ ਦਰਦਨਾਕ ਮੌਤ
ਇਸ ਵੇਲੇ ਇਕ ਪੱਛਮੀ ਗੜਬੜੀ ਸਰਗਰਮ ਹੈ। ਮੌਸਮ ਵਿਗਿਆਨ ਮੁਤਾਬਕ 29 ਜਨਵਰੀ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋ ਰਿਹਾ ਹੈ। ਜਿਸ ਕਾਰਨ 30-31 ਜਨਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਬਾਰਿਸ਼ ਪੈਣ ਦੇ ਆਸਾਰ ਹਨ। ਇਸ ਦਾ ਸਿੱਧਾ ਅਸਰ ਪੱਛਮੀ ਹਿਮਾਲੇ ਵੱਲ ਵੇਖਣ ਨੂੰ ਮਿਲੇਗਾ। ਇਸ ਮਗਰੋਂ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿਚ ਵੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ ਪਹਾੜਾਂ 'ਚ ਬਰਫ਼ਬਾਰੀ ਵੀ ਜਾਰੀ ਹੈ। ਇਸ ਕਾਰਨ ਪੰਜਾਬ ਦਾ ਤਾਪਮਾਨ ਹੋਰ ਘਟੇਗਾ ਤੇ ਸੂਬੇ ਵਿਚ ਕੜਾਕੇ ਦੀ ਠੰਡ ਪਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8