ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...

Sunday, Jun 28, 2026 - 10:34 AM (IST)

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...

ਜਲੰਧਰ- ਅੱਜ ਸੂਬੇ ਦੇ ਕਈ ਇਲਾਕਿਆਂ 'ਚ ਮੋਹਲੇਧਾਰ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਤੇਜ਼ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਠੰਡੀਆਂ ਹਵਾਵਾਂ ਨਾਲ ਤੁਰੰਤ ਰਾਹਤ ਮਿਲੀ ਹੈ। ਕਈ ਥਾਵਾਂ 'ਤੇ ਤਾਪਮਾਨ 'ਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੇ ਗਰਮੀ ਤੋਂ ਬਾਅਦ ਸੁਹਾਵਣੇ ਮੌਸਮ ਦਾ ਆਨੰਦ ਮਾਣਿਆ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟੇ ਮੌਸਮ ਇਸੇ ਤਰ੍ਹਾਂ ਖੁਸ਼ਗਵਾਰ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ

ਤਾਜ਼ਾ ਅਪਡੇਟ ਮੁਤਾਬਕ 28 ਤੇ 29 ਜੂਨ ਸੂਬੇ 'ਚ ਮੌਸਮ ਆਮ ਰਹੇਗਾ। ਹਾਲਾਂਕਿ ਕਈ ਇਲਾਕਿਆਂ 'ਚ ਤੇਜ਼ ਹਵਾਵਾਂ ਦੇ ਨਾਲ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਰਾਹਤ ਵੀ ਮਿਲੇਗੀ। ਉੱਥੇ ਹੀ 30 ਜੂਨ ਮੌਸਮ 'ਚ ਹਲਕੀ ਤਬਦੀਲੀ ਆ ਸਕਦੀ ਹੈ, ਯਾਨੀ ਕਿ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸ ਕਾਰਨ 1 ਤੇ 2 ਜੁਲਾਈ ਦੇ ਵਿਚਕਾਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ, ਬਠਿੰਡਾ 'ਚ ਮੀਂਹ ਦਾ ਅਲਰਟ ਜਾਰੀ ਰਹੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਇਸ ਸਮੇਂ ਦੌਰਾਨ ਤੇਜ਼ ਹਵਾਵਾਂ ਦੇ ਨਾਲ ਬਿਜਲੀ ਲਿਸ਼ਕਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਪੁਲਸ ਦਾ ਵੱਡਾ ਐਕਸ਼ਨ, DIG ਬਾਰਡਰ ਰੇਂਜ ਹਰਮਨਬੀਰ ਸਿੰਘ ਨੇ ਲਿਆ ਫੈਸਲਾ

ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਫਾਜ਼ਿਲਕਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ 'ਚ ਹਨ੍ਹੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ- ਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10 ਅਧਿਕਾਰੀਆਂ ਦੇ ਤਬਾਦਲੇ

ਮੌਨਸੂਨ ਦੀ ਐਂਟਰੀ

ਮੌਸਮ ਵਿਭਾਗ ਮੁਤਾਬਕ 25 ਤੋਂ 30 ਜੂਨ ਦੇ ਵਿਚਕਾਰ ਕਿਸੇ ਵੀ ਸਮੇਂ ਮੌਨਸੂਨ ਦੇ ਆਉਣ ਦੀ ਉਮੀਦ ਹੈ। ਵੱਡੇ ਸ਼ਹਿਰਾਂ ਵਿੱਚੋਂ ਮਾਨਸੂਨ ਪਹਿਲਾਂ ਅੰਮ੍ਰਿਤਸਰ ਅਤੇ ਅਖੀਰ ਵਿੱਚ ਬਠਿੰਡਾ ਪਹੁੰਚੇਗਾ। ਚੰਡੀਗੜ੍ਹ ਵਿਚ 27 ਤੋਂ 30 ਜੂਨ ਦੇ ਵਿਚਕਾਰ ਮਾਨਸੂਨ ਦੀ ਐਂਟਰੀ ਹੋਵੇਗੀ।

ਮੌਜੂਦਾ ਮੌਸਮ ਸਥਿਤੀ

ਪੰਜਾਬ ਅਤੇ ਗੁਆਂਢੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲਾ ਪੱਛਮੀ ਗੜਬੜ ਪੂਰਬ ਵੱਲ ਵਧਿਆ ਹੈ, ਉੱਤਰ-ਪੱਛਮ ਉੱਤਰ ਪ੍ਰਦੇਸ਼ ਅਤੇ ਨਾਲ ਲੱਗਦੇ ਖੇਤਰਾਂ ਤੱਕ ਪਹੁੰਚ ਗਿਆ ਹੈ। ਇਸ ਦੌਰਾਨ, ਪਹਿਲਾਂ ਹਰਿਆਣਾ ਉੱਤੇ ਚੱਕਰਵਾਤੀ ਸਰਕੂਲੇਸ਼ਨ ਹੁਣ ਰਾਜ ਦੇ ਉੱਤਰੀ ਹਿੱਸੇ ਉੱਤੇ ਸਰਗਰਮ ਹੈ। ਇਨ੍ਹਾਂ ਮੌਸਮ ਪ੍ਰਣਾਲੀਆਂ ਦੇ ਪ੍ਰਭਾਵ ਹੇਠ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News