ਪੰਜਾਬ 'ਚ 24 ਤੋਂ 27 ਦਸੰਬਰ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
Tuesday, Dec 23, 2025 - 06:13 PM (IST)
ਚੰਡੀਗੜ੍ਹ/ਜਲੰਧਰ- ਪੰਜਾਬ 'ਚ ਦਿਨੋ-ਦਿਨ ਠੰਡ ਵੱਧਦੀ ਜਾ ਰਹੀ ਹੈ, ਇਸ ਦਰਮਿਆਨ ਭਾਰਤ ਮੌਸਮ ਵਿਭਾਗ (IMD) ਵੱਲੋਂ ਪੰਜਾਬ ਲਈ 24 ਤੋਂ 27 ਦਸੰਬਰ 2025 ਤੱਕ ਦੀ ਜ਼ਿਲ੍ਹੇਵਾਰ ਮੌਸਮੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਸੂਬੇ ਵਿੱਚ ਖ਼ਾਸ ਕਰਕੇ ਕੋਹਰੇ ਦੀ ਸਥਿਤੀ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਐਲਾਨਣ ਮਗਰੋਂ ਪ੍ਰਸ਼ਾਸਨ ਦਾ ਵੱਡਾ ਫੈਸਲਾ, ਮੀਟ ਤੇ ਸ਼ਰਾਬ ਦੀਆਂ ਦੁਕਾਨਾਂ...
24 ਦਸੰਬਰ ਨੂੰ ਵੀ ਹਾਲਾਤ ਜ਼ਿਆਦਾ ਬਦਲਣ ਦੇ ਆਸਾਰ ਨਹੀਂ ਹਨ ਅਤੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ, ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਾ ਪ੍ਰਭਾਵ ਬਣਿਆ ਰਹੇਗਾ। 25 ਅਤੇ 26 ਦਸੰਬਰ ਨੂੰ ਧੁੰਦ ਹੋਰ ਵੀ ਗੰਭੀਰ ਰੂਪ ਧਾਰ ਸਕਦੀ ਹੈ। ਕਈ ਜ਼ਿਲ੍ਹਿਆਂ ਵਿੱਚ ਬਹੁਤ ਘਣੀ ਧੁੰਦ ਦੇ ਨਾਲ ਕੋਲਡ ਡੇ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਨਾਲ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਖ਼ਾਸ ਕਰਕੇ ਸਵੇਰ ਅਤੇ ਰਾਤ ਦੇ ਸਮੇਂ ਦਿੱਖ ਘਟਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ: ਮਹਿੰਗੀ ਹੋ ਗਈ ਜ਼ਮੀਨ, ਅਸਮਾਨੀ ਚੜੇ ਰੇਟ
27 ਦਸੰਬਰ ਨੂੰ ਵੀ ਸੂਬੇ ਦੇ ਵੱਡੇ ਹਿੱਸੇ ਵਿੱਚ ਧੁੰਦ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ, ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ‘ਕੋਈ ਚੇਤਾਵਨੀ ਨਹੀਂ’ ਵਾਲੀ ਸਥਿਤੀ ਵੀ ਦਰਸਾਈ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ, ਵਾਹਨ ਹੌਲੀ ਚਲਾਉਣ ਅਤੇ ਸਿਹਤ ਸੰਬੰਧੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਕਤਲ
