ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਵਾਲੀ ਗੱਲ, ਰਿਪੋਰਟ 'ਚ ਹੋਇਆ ਹੈਰਾਨ ਕਰਦਾ ਖ਼ੁਲਾਸਾ
Friday, Dec 13, 2024 - 10:55 AM (IST)
ਚੰਡੀਗੜ੍ਹ : ਪੰਜਾਬ 'ਚ ਟਿਊਬਰਕਲੋਸਿਸ (ਟੀ. ਬੀ.) ਦੀ ਬੀਮਾਰੀ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਇਹ ਬੀਮਾਰੀ 46 ਤੋਂ 60 ਅਤੇ ਇਸ ਤੋਂ ਉੱਪਰ ਦੀ ਉਮਰ ਦੇ ਮਰੀਜ਼ਾਂ ਲਈ ਬੇਹੱਦ ਖ਼ਤਰਨਾਕ ਬਣ ਗਈ ਹੈ। ਪੰਜਾਬ 'ਚ 15 ਤੋਂ 30 ਸਾਲ ਦੇ ਟੀ. ਬੀ. ਦੇ ਮਰੀਜ਼ ਜ਼ਿਆਦਾ ਆ ਰਹੇ ਹਨ ਪਰ ਉਨ੍ਹਾਂ ਦੀ ਰਿਕਵਰੀ ਕਾਫੀ ਵਧੀਆ ਹੈ ਪਰ 60 ਸਾਲ ਤੋਂ ਉੱਪਰ ਦੀ ਉਮਰ ਦੇ ਮਰੀਜ਼ਾਂ ਦੀ ਮੌਤ ਦਰ 10 ਫ਼ੀਸਦੀ ਤੋਂ ਜ਼ਿਆਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਘਰਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਜਾਰੀ ਹੋ ਗਏ ਸਖ਼ਤ ਹੁਕਮ
ਪੰਜਾਬ 'ਚ ਟੀ. ਬੀ. ਦੀ ਮੌਤ ਦਰ ਰਾਸ਼ਟਰੀ ਔਸਤ ਦਰ ਨਾਲੋਂ ਕਾਫੀ ਜ਼ਿਆਦਾ ਹੈ। ਪੂਰੇ ਦੇਸ਼ 'ਚ ਜਿੱਥੇ ਮੌਤ ਦਰ 4 ਫ਼ੀਸਦੀ ਹੈ, ਉੱਥੇ ਹੀ ਪੰਜਾਬ 'ਚ ਇਹ 4.5 ਫ਼ੀਸਦੀ ਹੈ। ਕੇਂਦਰ ਸਰਕਾਰ ਦੀ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਦੀ ਰਿਪੋਰਟ 'ਚ ਇਸ ਦਾ ਖ਼ੁਲਾਸਾ ਹੋਇਆ ਹੈ। ਰਿਪੋਰਟ ਦੇ ਮੁਤਾਬਕ 2023 'ਚ 46 ਤੋਂ 60 ਸਾਲ ਦੀ ਉਮਰ ਦੇ ਮਰੀਜ਼ਾਂ ਦੀ ਮੌਤ ਦਰ 6.2 ਫ਼ੀਸਦੀ ਸੀ, ਜੋ ਕਿ 2024 'ਚ ਵੀ ਘੱਟ ਨਹੀਂ ਹੋਈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜਾਰੀ ਹੋਏ ਸਖ਼ਤ ਹੁਕਮ, ਇਸ ਤਾਰੀਖ਼ ਤੱਕ ਰਹਿਣਗੇ ਲਾਗੂ
ਇਸ ਸਾਲ ਜਨਵਰੀ ਤੋਂ ਅਕਤੂਬਰ ਤੱਕ ਮੌਤ ਦਰ 5.9 ਫ਼ੀਸਦੀ ਬਣੀ ਹੋਈ ਹੈ, ਜੋ ਸਰਕਾਰ ਲਈ ਚਿੰਤਾ ਦਾ ਵਿਸ਼ਾ ਹੈ। 60 ਸਾਲ ਤੋਂ ਜ਼ਿਆਦਾ ਦੀ ਉਮਰ ਦੇ ਮਰੀਜ਼ਾਂ ਦੀ ਹਾਲਤ ਇਸ ਤੋਂ ਵੀ ਜ਼ਿਆਦਾ ਖ਼ਰਾਬ ਹੈ। ਕੇਂਦਰ ਸਰਕਾਰ ਵਲੋਂ ਸਾਲ 2025 ਤੱਕ ਦੇਸ਼ ਨੂੰ ਟੀ. ਬੀ. ਮੁਕਤ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਦੇ ਕਾਰਨ ਸੂਬੇ ਦੇ ਸਿਹਤ ਵਿਭਾਗ ਨੇ ਨਿਗਰਾਨੀ ਨਾਲ ਹੀ ਟੈਸਟਿੰਗ ਵੀ ਵਧਾ ਦਿੱਤੀ ਹੈ। ਦਰਅਸਲ ਟੀ. ਬੀ. ਤੋਂ ਰਿਕਵਰੀ ਲਈ ਉਮਰ ਮਾਇਨੇ ਨਹੀਂ ਰੱਖਦੀ। ਇਸ ਦਾ ਇਲਾਜ ਕਰਕੇ ਕਿਸੇ ਵੀ ਉਮਰ 'ਚ ਟੀ. ਬੀ. ਨੂੰ ਹਰਾਇਆ ਜਾ ਸਕਦਾ ਹੈ। ਟੀ. ਬੀ. ਦੇ ਲੱਛਣਾਂ ਨੂੰ ਧਿਆਨ 'ਚ ਰੱਖਣ ਦੀ ਲੋੜ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8