ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਵਾਲੀ ਗੱਲ, ਗਰਮੀ ਦੇ ਮੌਸਮ ''ਚ ਖੜ੍ਹਾ ਹੋ ਸਕਦੈ ਗੰਭੀਰ ਸੰਕਟ!
Monday, Mar 17, 2025 - 12:14 PM (IST)

ਪਟਿਆਲਾ : ਪੰਜਾਬ ਦੇ ਲੋਕਾਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੂਬੇ ਦੇ ਡੈਮਾਂ 'ਚ ਪਾਣੀ ਦਾ ਪੱਧਰ ਕਾਫ਼ੀ ਘੱਟ ਗਿਆ ਹੈ, ਜਿਸ ਕਾਰਨ ਆਉਣ ਵਾਲੇ ਗਰਮੀ ਦੇ ਮੌਸਮ 'ਚ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਾਗਰ ਬੰਨ੍ਹ, ਭਾਖੜਾ ਅਤੇ ਪੌਂਗ ਡੈਮ 'ਚ ਪਾਣੀ ਦਾ ਪੱਧਰ ਆਮ ਨਾਲੋਂ ਕਾਫ਼ੀ ਜ਼ਿਆਦਾ ਘੱਟ ਹੈ। ਰਣਜੀਤ ਸਾਗਰ ਬੰਨ੍ਹ ਅਤੇ ਭਾਖੜਾ ਬੰਨ੍ਹ 'ਚ ਆਮ ਨਾਲੋਂ 47 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ ਹੈ, ਜਦੋਂ ਕਿ ਪੌਂਗ ਬੰਨ੍ਹ 'ਚ ਪਿਛਲੇ ਸਾਲ ਨਾਲੋਂ ਇਸ ਵਾਰ ਪਾਣੀ ਦਾ ਪੱਧਰ ਕਾਫੀ ਘੱਟ ਹੈ।
ਇਹ ਵੀ ਪੜ੍ਹੋ : NSA ਹਟਾ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! LIST ਆਈ ਸਾਹਮਣੇ
ਇਨ੍ਹਾਂ ਬੰਨ੍ਹਾਂ 'ਚ ਪਾਣੀ ਦਾ ਪੱਧਰ ਘੱਟ ਹੋਣ ਕਾਰਨ ਬਿਜਲੀ ਉਤਪਾਦਨ ਅਤੇ ਸਿੰਚਾਈ 'ਤੇ ਅਸਰ ਪੈ ਸਕਦਾ ਹੈ, ਜਿਸ ਕਾਰਨ ਗਰਮੀ ਦੇ ਮੌਸਮ 'ਚ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੈਂਟਰ ਵਾਟਰ ਕਮਿਸ਼ਨ ਦੀ ਰਿਪੋਰਟ ਮੁਤਾਬਕ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਬੰਨ੍ਹਾਂ 'ਚ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਇਸ ਸਾਲ ਕਾਫੀ ਘੱਟ ਹੈ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ : ਗੰਜੇਪਨ ਦਾ ਇਲਾਜ ਕਰਾਉਣ ਆਏ ਲੋਕਾਂ ਦੇ ਸਿਰ 'ਤੇ ਲਾਈ ਦਵਾਈ, ਜਿਵੇਂ ਹੀ...
ਕਮਿਸ਼ਨ ਹਿਮਾਚਲ ਪ੍ਰਦੇਸ਼ ਅਤੇ ਪੰਜਾਬ-ਹਰਿਆਣਾ ਦੇ ਬੰਨ੍ਹਾਂ ਦੀ ਨਿਗਰਾਨੀ ਕਰਦਾ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਹੁਣ ਬੰਨ੍ਹਾਂ ਤੋਂ ਪਾਣੀ ਦੀ ਨਿਕਾਸੀ ਜ਼ਿਆਦਾ ਹੈ, ਜਿਸ ਕਾਰਨ ਪਾਣੀ ਦਾ ਪੱਧਰ ਘੱਟ ਰਿਹਾ ਹੈ। ਪਹਾੜੀ ਇਲਾਕਿਆਂ 'ਚ ਬਰਫ਼ ਪਿਘਲਣ ਤੋਂ ਬਾਅਦ ਅਪ੍ਰੈਲ ਅਤੇ ਮਈ 'ਚ ਪਾਣੀ ਦੇ ਪੱਧਰ 'ਚ ਸੁਧਾਰ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8