ਪੰਜਾਬ ਸਣੇ ਉੱਤਰੀ ਭਾਰਤ 'ਚ ਕੋਵਿਡ ਤੋਂ ਵੀ ਵੱਡੀ ਮੁਸੀਬਤ! ਸਿਹਤ ਮੰਤਰੀ ਨੇ ਕੀਤੀ ਅਪੀਲ (ਵੀਡੀਓ)

Tuesday, Oct 29, 2024 - 05:27 PM (IST)

ਪੰਜਾਬ ਸਣੇ ਉੱਤਰੀ ਭਾਰਤ 'ਚ ਕੋਵਿਡ ਤੋਂ ਵੀ ਵੱਡੀ ਮੁਸੀਬਤ! ਸਿਹਤ ਮੰਤਰੀ ਨੇ ਕੀਤੀ ਅਪੀਲ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਾਤਾਵਰਣ 'ਚ ਫੈਲ ਰਹੇ ਪ੍ਰਦੂਸ਼ਣ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟ ਕੀਤਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੰਜਾਬ ਸਟਰੋਕ ਪ੍ਰਾਜੈਕਟ ਦੇ ਐੱਮ. ਓ. ਯੂ. ਸਾਈਨ ਸਮਾਰੋਹ ਦੌਰਾਨ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਸਵੇਰੇ 5 ਵਜੇ ਉਹ ਦਿੱਲੀ ਤੋਂ ਆ ਰਹੇ ਸਨ ਤਾਂ ਜਿਸ ਹਿਸਾਬ ਦਾ ਪ੍ਰਦੂਸ਼ਣ ਦੇਖਿਆ, ਉਸ 'ਚ ਸਾਹ ਲੈਣਾ ਕਾਫ਼ੀ ਔਖਾ ਹੈ।

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡੀ ਵਾਰਦਾਤ, ਪੰਚਾਇਤ ਮੈਂਬਰ ਦਾ ਕੀਤਾ ਕਤਲ

ਉਨ੍ਹਾਂ ਨੇ ਕਿਹਾ ਕਿ ਅਜਿਹੇ ਵਾਤਾਵਰਣ 'ਚ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਸਾਹ ਸਬੰਧੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਇਸ ਦਾ ਹੱਲ ਕੱਢਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਕੋਵਿਡ 'ਚ ਤਾਂ ਲੋਕ ਆਪਣੇ ਘਰਾਂ 'ਚ ਰਹਿ ਰਹੇ ਸਨ ਪਰ ਇਕ ਵਿਅਕਤੀ ਸਾਹ ਲੈਣ ਤੋਂ ਖ਼ੁਦ ਨੂੰ ਕਿਵੇਂ ਰੋਕ ਸਕਦਾ ਹੈ। ਇਸ ਲਈ ਇਹ ਕੋਵਿਡ ਤੋਂ ਵੀ ਵੱਡੀ ਸਮੱਸਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨੂੰ ਲੈ ਕੇ ਆਈ ਵੱਡੀ Update, ਪੂਰਾ ਜ਼ੋਰ ਫੜ੍ਹੇਗੀ ਠੰਡ

ਉਨ੍ਹਾਂ ਨੇ ਕੇਂਦਰੀ ਸਿਹਤ ਮੰਤਰੀ ਨੂੰ ਅਪੀਲ ਕੀਤੀ ਸੀ ਇਸ ਬਾਰੇ ਇਕ ਮੀਟਿੰਗ ਬੁਲਾਈ ਜਾਵੇ ਤਾਂ ਜੋ ਅਸੀਂ ਸਾਰੇ ਦਿੱਲੀ ਜਾ ਕੇ ਇਸ ਸਮੱਸਿਆ 'ਤੇ ਵਿਚਾਰ-ਵਟਾਂਦਰਾ ਕਰ ਸਕੀਏ ਅਤੇ ਸਮੱਸਿਆ ਦਾ ਹੱਲ ਨਿਕਲ ਸਕੇ। ਉਨ੍ਹਾਂ ਕਿਹਾ ਕਿ ਉੱਤਰੀ ਭਾਰਤ ਦਾ ਹਰ ਵਿਅਕਤੀ ਵਾਤਾਵਰਣ ਪ੍ਰਦੂਸ਼ਣ ਤੋਂ ਪਰੇਸ਼ਾਨ ਹੈ। ਇਹ ਕੋਈ ਸਿਆਸਤ ਦਾ ਮੁੱਦਾ ਨਹੀਂ ਹੈ, ਲੋਕਾਂ ਦੀ ਜ਼ਿੰਦਗੀ ਦਾ ਸਵਾਲ ਹੈ ਅਤੇ ਸਾਨੂੰ ਸਭ ਨੂੰ ਮਿਲ ਕੇ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਇਹ ਵੀ ਸੋਚਣਾ ਚਾਹੀਦਾ ਹੈ ਕਿ ਅਗਲੇ ਸਾਲ ਇਹ ਸਮੱਸਿਆ ਨਾ ਆਵੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News