ਅੰਮ੍ਰਿਤਸਰ ਏਅਰਪੋਰਟ ਤੋਂ ਫੜਿਆ ਗਿਆ ਵੱਡਾ ਗੈਂਗਸਟਰ, ਦਿੱਲੀ ਲੈ ਗਈ ਪੁਲਸ
Saturday, Sep 27, 2025 - 11:57 AM (IST)

ਅੰਮ੍ਰਿਤਸਰ- ਅੰਮ੍ਰਿਤਸਰ ਹਵਾਈ ਅੱਡੇ ਤੋਂ ਇਕ ਵੱਡੀ ਕਾਰਵਾਈ ਦੌਰਾਨ ਗੈਂਗਸਟਰ ਰੂਬਲ ਸਰਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ, ਰੂਬਲ ਸਰਦਾਰ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਉਡਾਣ ਭਰਨ ਤੋਂ ਪਹਿਲਾਂ ਹੀ ਉਸਨੂੰ ਇਮੀਗ੍ਰੇਸ਼ਨ ਜਾਂਚ ਦੌਰਾਨ ਹਿਰਾਸਤ ਵਿੱਚ ਲੈ ਲਿਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਗੈਂਗਵਾਰ ਦਾ ਖਦਸ਼ਾ, ਗੋਪੀ ਘਣਸ਼ਿਆਮਪੁਰੀਆ ਵੱਲੋਂ ਜੱਗੂ ਨੂੰ ਚਿਤਾਵਨੀ, ਕਿਹਾ ਹੁਣ...
ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਖੁਲਾਸਾ ਕੀਤਾ ਕਿ ਰੂਬਲ ਸਰਦਾਰ ਵਿਰੁੱਧ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ। ਉਹ ਬਦਨਾਮ ਹਾਸ਼ਿਮ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਕਈ ਗੰਭੀਰ ਮਾਮਲਿਆਂ 'ਚ ਪੁਲਸ ਨੂੰ ਲੋੜੀਂਦਾ ਸੀ।
ਇਹ ਵੀ ਪੜ੍ਹੋ-ਵਿਅਕਤੀ ਵੱਲੋਂ ਔਰਤ ਨੂੰ ਤੰਗ-ਪ੍ਰੇਸ਼ਾਨ ਕਰਨਾ ਪਿਆ ਮਹਿੰਗਾ, ਗੁੱਸੇ 'ਚ ਆਏ ਪਤੀ ਨੇ ਕਰ'ਤਾ ਕਤਲ
ਦਿੱਲੀ ਪੁਲਸ ਦੇ ਕਹਿਣ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਉਸ ਨੂੰ ਹਿਰਾਸਤ 'ਚ ਲਿਆ ਗਿਆ। ਜਿਸ ਤੋਂ ਬਾਅਦ ਦਿੱਲੀ ਪੁਲਸ ਦੀ ਟੀਮ ਅੰਮ੍ਰਿਤਸਰ ਪਹੁੰਚੀ ਅਤੇ ਹੁਣ ਉਸਨੂੰ ਵਾਪਸ ਦਿੱਲੀ ਲਿਜਾਣ ਲਈ ਕਾਗਜ਼ੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਬਾਰੇ ਦਿੱਲੀ ਪੁਲਸ ਪ੍ਰੈਸ ਕਾਨਫਰੰਸ ਰਾਹੀਂ ਪੂਰੇ ਮਾਮਲੇ ਦਾ ਖੁਲਾਸਾ ਕਰੇਗੀ।
ਇਹ ਵੀ ਪੜ੍ਹੋ- ਮੇਲੇ 'ਚ ਭੱਖਿਆ ਮਾਮਲਾ, 4 ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8