ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

Thursday, Apr 16, 2026 - 11:38 PM (IST)

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ (ਸਰਬਜੀਤ) - ਬਿਹਾਰ ਦੇ ਨਵ-ਨਿਯੁਕਤ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ।

ਇਸ ਮੌਕੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਕਿਰਪਾਨ, ਯਾਦਗਾਰੀ ਚਿੰਨ੍ਹ ਅਤੇ ਇਤਿਹਾਸ ਦੀ ਕਿਤਾਬ ਭੇਟ ਕੀਤੀ ਗਈ।

ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਸਮਰਾਟ ਚੌਧਰੀ ਪਹਿਲਾਂ ਵੀ ਕਈ ਵਾਰ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਚੁੱਕੇ ਹਨ ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ, ਜਿੱਥੇ ਉਨ੍ਹਾਂ ਨੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।


author

Inder Prajapati

Content Editor

Related News