ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
Thursday, Nov 22, 2018 - 05:39 PM (IST)

ਬੀਜਾ (ਬਰਮਾਲੀਪੁਰ, ਬਿਪਨ) : ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਨਾਖਤ ਲਈ ਲਾਸ਼ ਨੂੰ ਸਿਵਲ ਹਸਪਤਾਲ ਖੰਨਾ 'ਚ ਰਖਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪੁਲਸ ਸਟੇਸ਼ਨ ਚਾਵਾ ਚੌਕੀ ਇੰਚਾਰਜ ਸੰਦੀਪ ਕੌਰ ਢਿੱਲੋ ਨੂੰ ਰੇਲਵੇ ਪੁਲਸ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਪਿੰਡ ਚਾਵਾ ਦੇ ਰੇਲਵੇ ਲਾਈਨ 'ਤੇ ਕਿਸੇ ਨੌਜਵਾਨ ਦੀ ਕੱਟੀ ਹੋਈ ਲਾਸ਼ ਪਈ ਹੈ। ਸੂਚਨਾ ਮਿਲਣ 'ਤੇ ਉਹ ਘਟਨਾ ਵਾਲੀ ਥਾਂ 'ਤੇ ਪੁੱਜੇ ਕੇ ਲਾਸ਼ ਨੂੰ ਕਬਜ਼ੇ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਮੈਡਮ ਸੰਦੀਪ ਕੌਰ ਨੇ ਦੱਸਿਆ ਕਿ ਮਾਮਲਾ ਖੁਦਕੁਸ਼ੀ ਦਾ ਲੱਗ ਰਿਹਾ ਹੈ ਤੇ ਜਾਂਚ ਪੜਤਾਲ ਤੋਂ ਬਾਅਦ ਹੀ ਸੱਚਾਈ ਦਾ ਪਤਾ ਲੱਗ ਸਕਦਾ ਹੈ। ਮ੍ਰਿਤਕ ਨੌਜਵਾਨ ਦੀ ਉਮਰ 28 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।