ਬਾਈਕ ਸਵਾਰ ਲੁਟੇਰਿਆਂ ਨੇ ਔਰਤ ਦਾ ਖੋਹਿਆ ਮੋਬਾਈਲ, ਫ਼ਰਾਰ ਮੁਲਜ਼ਮਾਂ ਦੀ ਭਾਲ ''ਚ ਛਾਪੇਮਾਰੀ
Sunday, Dec 08, 2024 - 08:13 AM (IST)
ਚੰਡੀਗੜ੍ਹ (ਪ੍ਰੀਕਸ਼ਿਤ) : ਸੈਕਟਰ-48 ਦੀ ਮੋਟਰ ਮਾਰਕੀਟ ਨੇੜੇ ਬਾਈਕ ਸਵਾਰ ਸਨੈਚਰ ਇਕ ਔਰਤ ਦਾ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ। ਮੁਲਜ਼ਮਾਂ ਨੇ ਸ਼ਨੀਵਾਰ ਸ਼ਾਮ ਕਰੀਬ 7:30 ਵਜੇ ਵਾਰਦਾਤ ਨੂੰ ਅੰਜਾਮ ਦਿੱਤਾ, ਜਦੋਂ ਪੀੜਤ ਔਰਤ ਕਿਸੇ ਕੰਮ ਲਈ ਜਾ ਰਹੀ ਸੀ। ਸੈਕਟਰ-49 ਥਾਣਾ ਪੁਲਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੀ ਭਾਲ ਵਿਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ, ਮੋਹਾਲੀ ਦੇ ਪਿੰਡ ਜਗਤਪੁਰਾ ਦੀ ਮੋਨਾ ਨੇ ਦੱਸਿਆ ਕਿ ਉਹ ਮੋਟਰ ਮਾਰਕੀਟ ਕੋਲ ਪੁੱਜੀ ਸੀ ਕਿ ਤਿੰਨ ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਆਏ ਤੇ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਪੁਲਸ ਮੁਲਜ਼ਮਾਂ ਦੀ ਭਾਲ ਲਈ ਆਸਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8