ਬਾਈਕ ਚੋਰ ਗਿਰੋਹ ਬੇਨਕਾਬ, 3 ਗ੍ਰਿਫਤਾਰ
Wednesday, Jul 04, 2018 - 04:22 AM (IST)

ਅੰਮ੍ਰਿਤਸਰ, (ਅਰੁਣ)- ਵੱਖ-ਵੱਖ ਥਾਈਂ ਕੀਤੀ ਨਾਕੇਬੰਦੀ ਦੌਰਾਨ ਜ਼ਿਲਾ ਪੁਲਸ ਨੇ ਬਾਈਕ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ। ਥਾਣਾ ਛੇਹਰਟਾ ਅਧੀਨ ਪੈਂਦੀ ਘਣੂਪੁਰ ਕਾਲੇ ਪੁਲਸ ਚੌਕੀ ਵੱਲੋਂ ਕੀਤੀ ਵਿਸ਼ੇਸ਼ ਨਾਕੇਬੰਦੀ ਦੌਰਾਨ ਇਕ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਰੋਕਿਆ ਗਿਆ, ਜਾਂਚ ਦੌਰਾਨ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ। ਗ੍ਰਿਫਤਾਰ ਕੀਤੇ ਗਏ ਦਿਲਬਾਗ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਘਣੂਪੁਰ ਕਾਲੇ ਖਿਲਾਫ ਮਾਮਲਾ ਦਰਜ ਕਰਦਿਆਂ ਪੁਲਸ ਮੁੱਢਲੀ ਪੁੱਛਗਿੱਛ ਕਰ ਰਹੀ ਹੈ। ਜਾਂਚ ਅਧਿਕਾਰੀ ਚੌਕੀ ਇੰਚਾਰਜ ਏ. ਐੱਸ. ਆਈ. ਰਾਜ ਕੁਮਾਰ ਨੇ ਦੱਸਿਆ ਕਿ ਅਦਾਲਤ ’ਚ ਪੇਸ਼ ਕਰ ਕੇ ਮੁਲਜ਼ਮ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸੇ ਤਰ੍ਹਾਂ ਥਾਣਾ ਸੀ-ਡਵੀਜ਼ਨ ਦੀ ਪੁਲਸ ਨੇ ਚੋਰੀਸ਼ੁਦਾ ਐਕਟਿਵਾ ਲੈ ਕੇ ਘੁੰਮ ਰਹੇ ਚੋਰ ਗਿਰੋਹ ਦੇ ਮੈਂਬਰ ਸਤਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਅੰਤਰਯਾਮੀ ਕਾਲੋਨੀ ਤੇ ਹਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਚੀਮਾ ਖੁਰਦ ਤਰਨਤਾਰਨ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ।