300 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ

Thursday, Jul 04, 2019 - 10:44 AM (IST)

300 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ

ਭਿੱਖੀਵਿੰਡ (ਕਵਲਜੀਤ) : ਭਿੱਖੀਵਿੰਡ ਪੁਲਸ ਵਲੋਂ 330 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਕੁਲਦੀਪ ਸਿੰਘ ਚਾਹਲ ਤੇ ਡੀ.ਐੱਸ.ਪੀ. ਸੁਲੱਖਣ ਮਾਨ ਦੀਆਂ ਸਖਤ ਹਦਾਇਤਾ 'ਤੇ ਅਮਲ ਕਰਦਿਆਂ ਖਾਲੜਾ ਪੁਲਸ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਈ ਚਲਾਈ ਗਈ ਮੁਹਿੰਮ ਤਹਿਤ ਨਾਰਲੀ ਟੀ ਪੁਆਇੰਟ 'ਤੇ ਨਾਕਾ ਲਗਾ ਕੇ ਵਾਹਨਾ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪਿੰਡ ਧੁੰਨ ਵਲੋਂ ਆ ਰਹੇ ਇਕ ਟਰੈਕਟਰ ਚਾਲਕ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਟਰੈਕਟਰ ਚਾਲਕ ਦੀ ਪਛਾਣ ਗੁਰਵਿੰਦਰ ਸਿੰਘ (ਘੁੱਲਾ) ਵਾਸੀ ਨਾਰਲੀ ਵਜੋਂ ਹੋਈ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News