ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਦੀ ਮੌਤ
Sunday, Oct 20, 2019 - 10:38 AM (IST)

ਸੁਰ ਸਿੰਘ/ਭਿੱਖੀਵਿੰਡ (ਗੁਰਪ੍ਰੀਤ ਢਿੱਲੋਂ) : ਪੁਲਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਕਸਬਾ ਸੁਰ ਸਿੰਘ ਦੇ ਮੇਨ ਰੋਡ ਉੱਪਰ ਇਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਕਸੇਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਤ 12 ਵਜੇ ਆਪਣੇ ਪਿੰਡ ਤੋਂ ਭਿੱਖੀਵਿੰਡ ਨੂੰ ਜਾ ਰਿਹਾ ਸੀ ਤਾਂ ਜਦ ਉਹ ਕਸਬਾ ਸੁਰ ਸਿੰਘ ਦੇ ਗੁਰਦੁਆਰਾ ਲੱਖੀਆਣਾ ਸਾਹਿਬ ਕੋਲ ਪਹੁੰਚਿਆ ਤਾਂ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਪਹੁੰਚੇ ਪੁਲਸ ਚੌਕੀ ਸੁਰ ਸਿੰਘ ਦੇ ਇੰਚਾਰਜ ਏ. ਐੱਸ. ਆਈ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਕਾਰਵਾਈ ਕਰਨ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।