ਕਿਸੇ ਸਮੇਂ ਵੀ ਹੋ ਸਕਦੀ ਹੈ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ

Monday, Jan 24, 2022 - 10:10 PM (IST)

ਕਿਸੇ ਸਮੇਂ ਵੀ ਹੋ ਸਕਦੀ ਹੈ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ

ਚੰਡੀਗੜ੍ਹ : ਡਰੱਗ ਕੇਸ ਵਿਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਦੇ ਨਾਲ ਹੀ ਮਜੀਠੀਆ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ, ਪੁਲਸ ਵਲੋਂ ਕਿਸੇ ਸਮੇਂ ਵੀ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਹਾਈਕੋਰਟ ਵਲੋਂ ਜ਼ਮਾਨਤ ਅਰਜ਼ੀ ਖਾਰਜ ਕਰਨ ਦੇ ਹੁਕਮ ਦੇ ਨਾਲ ਹੀ ਪੁਲਸ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਤਿਆਰੀ ਖਿੱਚ ਲਈ ਹੈ। ਪੁਲਸ ਨੇ ਬਕਾਇਦਾ ਮਜੀਠੀਆ ਨੂੰ ਹਿਰਾਸਤ ਵਿਚ ਲੈਣ ਲਈ ਛਾਪੇਮਾਰੀ ਵੀ ਸ਼ੁਰੂ ਕਰ ਦਿੱਤੀ ਹੈ। ਅਦਾਲਤ ਵਿਚ ਸੁਣਵਾਈ ਦੌਰਾਨ ਪੰਜਾਬ ਪੁਲਸ ਨੇ ਕਿਹਾ ਕਿ ਮਜੀਠੀਆ ਦੀ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰਨੀ ਜ਼ਰੂਰੀ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ

ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਦੋਵੇਂ ਪੱਖਾਂ ਦੀ ਬਹਿਸ ਹੋਣ ਮਗਰੋਂ ਫ਼ੈਸਲਾ ਰਿਜ਼ਰਵ ਰੱਖ ਲਿਆ ਸੀ। ਫਿਰ ਅਦਾਲਤ ਨੇ ਇਹ ਫੈਸਲਾ ਸੁਣਾਇਆ। ਪੁਲਸ ਵੱਲੋਂ ਡਰੱਗ ਕੇਸ ਵਿਚ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਉਸ ਮਗਰੋਂ ਮਜੀਠੀਆ ਰੂਪੋਸ਼ ਹੋ ਗਏ ਸਨ ਅਤੇ ਪੰਜਾਬ ਪੁਲਸ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਲੱਭਿਆ ਜਾ ਰਿਹਾ ਸੀ, ਇਸ ਲਈ ਪੁਲਸ ਨੇ ਬਕਾਇਦਾ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਸੀ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਖ਼ਿਲਾਫ਼ ਰਾਣਾ ਗੁਰਜੀਤ ਸਿੰਘ ਨੇ ਸੁੱਟਿਆ ‘ਚਿੱਠੀ ਬੰਬ’, ਕੀਤੀ ਪਾਰਟੀ ’ਚੋਂ ਕੱਢਣ ਦੀ ਮੰਗ

10 ਜਨਵਰੀ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਮਿਲੀ ਸੀ ਜਿਸ ਮਗਰੋਂ ਉਹ ਮੀਡੀਆ ਦੇ ਸਾਹਮਣੇ ਆਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਹ ਕਿਤੇ ਵੀ ਭੱਜੇ ਨਹੀਂ ਸਨ, ਸਗੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਪਤਾ ਵੀ ਸੀ ਕਿ ਉਹ ਕਿੱਥੇ ਸਨ। ਉਧਰ ਅਕਾਲੀ ਦਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਈਕੋਰਟ ਦਾ ਫ਼ੈਸਲਾ ਮਨਜ਼ੂਰ ਹੈ ਅਤੇ ਉਨ੍ਹਾਂ ਦੀ ਕਾਨੂੰਨੀ ਲੜਾਈ ਜਾਰੀ ਰਹੇਗੀ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਸਿੱਧੂ ਦਾ ਵੱਡਾ ਬਿਆਨ, ਇਸ਼ਾਰਿਆਂ ’ਚ ਮੁੱਖ ਮੰਤਰੀ ਚਿਹਰੇ ਦੇ ਐਲਾਨ ’ਤੇ ਬੁਲੰਦ ਕੀਤੀ ਆਵਾਜ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News