ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਹਾਈਕੋਰਟ ਦਾ ਅਹਿਮ ਫ਼ੈਸਲਾ
Friday, Nov 07, 2025 - 04:22 PM (IST)
ਚੰਡੀਗੜ੍ਹ : ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਨੀ ਲਾਂਡਰਿੰਗ ਅਤੇ ਹੋਰ ਕੇਸਾਂ 'ਚ ਅਜੇ ਤੱਕ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ 'ਤੇ ਹੋਈ ਸੁਣਵਾਈ ਅਤੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਅਤੇ ਅਗਲੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੋਗਾ ਜ਼ਿਲ੍ਹੇ ਦੀ ਵਧੀਕ ਡੀ. ਸੀ. ਨੂੰ ਕੀਤਾ ਸਸਪੈਂਡ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਬਿਕਰਮ ਮਜੀਠੀਆ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਗ੍ਰਿਫਤਾਰੀ ਹੋਈ ਅਤੇ 6 ਜੁਲਾਈ ਨੂੰ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ। ਇਸ ਮਗਰੋਂ ਮਜੀਠੀਆ ਲਗਾਤਾਰ ਜ਼ਮਾਨਤ ਲਈ ਅਰਜ਼ੀ ਲਈ ਅਦਾਲਤ ਵਿਖੇ ਗੁਹਾਰ ਲਗਾਉਂਦੇ ਆ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਚਾਰ ਜ਼ਿਲ੍ਹਿਆਂ ਲਈ ਅਹਿਮ ਖ਼ਬਰ, 8 ਨਵੰਬਰ ਨੂੰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
