ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਅਦਾਲਤ ਤੋਂ ਰਾਹਤ

Wednesday, Aug 06, 2025 - 05:36 PM (IST)

ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਅਦਾਲਤ ਤੋਂ ਰਾਹਤ

ਚੰਡੀਗੜ੍ਹ : ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਫਿਰ ਮੋਹਾਲੀ ਦੀ ਅਦਾਲਤ ਵਲੋਂ ਰਾਹਤ ਨਹੀਂ ਮਿਲੀ ਹੈ। ਦੱਸ ਦਈਏ ਕਿ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਸੁਣਵਾਈ ਕੀਤੀ ਜਾਣੀ ਸੀ ਪਰ ਇਸ ਮਾਮਲੇ ’ਤੇ ਸੁਣਵਾਈ ਨੂੰ ਕੱਲ੍ਹ ਲਈ ਤੈਅ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਬੈਰਕ ਦੀ ਬਦਲੀ ਲਈ ਲਗਾਈ ਗਈ ਅਰਜ਼ੀ ਨੂੰ ਅਦਾਲਤ ਨੇ 12 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ।


author

Gurminder Singh

Content Editor

Related News