ਜਾਣੋ ਕਿਸ ਦੇ ਹੁਕਮਾਂ ’ਤੇ ਦਰਜ ਹੋਇਆ ਬਿਕਰਮ ਮਜੀਠੀਆ ’ਤੇ ਮਾਮਲਾ
Tuesday, Dec 21, 2021 - 06:00 PM (IST)
ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿਚ ਨਵਾਂ ਧਮਾਕਾ ਹੋਇਆ ਹੈ। ਚੰਨੀ ਸਰਕਾਰ ਨੇ ਅੱਧੀ ਰਾਤ ਨੂੰ ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਹ ਕੇਸ ਪੰਜਾਬ ਸਰਕਾਰ ਵਲੋਂ ਨਵੇਂ ਲਗਾਏ ਗਏ ਕਾਰਜਕਾਰੀ ਡੀ. ਜੀ. ਪੀ. ਸਿਧਾਰਥ ਚੱਟੋਪਾਧਿਆਏ ਦੇ ਹੁਕਮਾਂ ’ਤੇ ਦਰਜ ਕੀਤਾ ਗਿਆ ਹੈ। ਡੀ. ਜੀ. ਪੀ. ਨੇ ਬੀ. ਓ. ਆਈ. (ਬਿਓਰੋ ਆਫ ਇਨਸਵੈਸਟੀਗੇਸ਼ਨ) ਨੂੰ ਪੱਤਰ ਲਿਖ ਕੇ ਉਕਤ ਕਾਰਵਾਈ ਕਰਨ ਲਈ ਕਿਹਾ ਸੀ। ਇਥੇ ਹੀ ਬਸ ਨਹੀਂ ਡੀ. ਜੀ. ਪੀ. ਨੇ ਐੱਸ. ਆਈ. ਟੀ. ਦੇ ਗਠਨ ਲਈ ਵੀ ਕਿਹਾ ਸੀ। ਦਰਅਸਲ ਏ. ਜੀ. ਪਟਵਾਲੀਆ ਨੇ ਇਕ ਦਸੰਬਰ ਨੂੰ ਇਸ ਮਾਮਲੇ ਵਿਚ ਆਪਣਾ ਓਪੀਨੀਅਨ ਦਿੱਤਾ ਸੀ। ਪਿਛਲੇ ਇਕ ਮਹੀਨੇ ਤੋਂ ਹੀ ਬਿਕਰਮ ਮਜੀਠੀਆ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਪ੍ਰਕਿਰਿਆ ਚੱਲ ਰਹੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਅਮਲੀ ਜਾਮਾ ਪਹਿਨਾਉਂਦਿਆਂ ਬੀਤੀ ਅੱਧੀ ਰਾਤ ਨੂੰ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕਾਂਗਰਸੀ ਵਿਧਾਇਕ ਪਰਮਿੰਦਰ ਪਿੰਕੀ ਨੇ ਨਵੇਂ ਡੀ. ਜੀ. ਪੀ. ’ਤੇ ਲਗਾਏ ਵੱਡੇ ਦੋਸ਼
ਇਹ ਕੇਸ ਮੋਹਾਲੀ ਵਿਚ ਬਿਊਰੋ ਆਫ ਇਨਵੈਸਟੀਗੇਸ਼ਨ (ਬੀ. ਓ.ਆਈ.) ਵਲੋਂ ਸਟੇਟ ਕ੍ਰਾਈਮ ਪੁਲਸ ਥਾਣੇ ਵਿਚ ਦਰਜ ਕੀਤਾ ਗਿਆ ਹੈ। ਮਜੀਠੀਆ ਖ਼ਿਲਾਫ਼ ਡਰੱਗ ਮਾਮਲੇ ਨੂੰ ਲੈ ਕੇ ਲਗਾਤਾਰ ਦੋਸ਼ ਲਗਾਏ ਜਾ ਰਹੇ ਸਨ। ਇਹ ਕੇਸ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 25/27ਏ/29 ਦੇ ਤਹਿਤ ਦਰਜ ਕੀਤਾ ਗਿਆ ਹੈ। ਪਰਚਾ ਦਰਜ ਹੋਣ ਤੋਂ ਬਾਅਦ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਮਜੀਠੀਆ ਨੂੰ ਕਿਸੇ ਸਮੇਂ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਫਿਲਹਾਲ ਪੁਲਸ ਇਸ ਮਾਮਲੇ ਵਿਚ ਕੁਝ ਕਹਿ ਰਹੀ ਹੈ।
ਇਹ ਵੀ ਪੜ੍ਹੋ : ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋਏ ਸ਼ਾਮਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?