ਕਾਂਗਰਸ ਦੀ ਸ਼ਹਿ ''ਤੇ ਹੋਇਆ ਸਾਬਕਾ ਅਕਾਲੀ ਸਰਪੰਚ ਦਾ ਕਤਲ : ਮਜੀਠੀਆ
Saturday, Aug 11, 2018 - 07:10 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਲੋਪੋਕੋ ਦੇ ਪਿੰਡ ਖਿਆਲਾ ਵਿਖੇ ਸਾਬਕਾ ਅਕਾਲੀ ਸਰਪੰਚ ਸਰਬਜੀਤ ਸਿੰਘ ਦੇ ਦਿਨ-ਦਿਹਾੜੇ ਬੇਰਹਿਮੀ ਨਾਲ ਹੋਏ ਕਤਲ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਮ੍ਰਿਤਕ ਸਰਬਜੀਤ ਦੇ ਘਰ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਕਾਂਗਰਸ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਸਿਆਸੀ ਸਰਪ੍ਰਸਤੀ ਨਾਲ ਹੋ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਤੋਂ ਪਹਿਲਾਂ ਕਾਂਗਰਸ ਗੁੰਡਾ ਗਰਦੀ 'ਤੇ ਉੱਤਰ ਆਈ ਹੈ ਅਤੇ ਅਕਾਲੀ ਦਲ ਦੇ ਮਜ਼ਬੂਤ ਦਾਅਵੇਦਾਰਾਂ 'ਤੇ ਕਾਤਲਾਨਾਂ ਹਮਲੇ ਕਰਵਾ ਰਹੀ ਹੈ। ਇੰਨਾ ਹੀ ਨਹੀਂ ਮਜੀਠੀਆ ਦੋਸ਼ ਲਗਾਇਆ ਕਿ ਗੈਂਗਸਟਰ ਕਾਂਗਰਸ ਦੀ ਸ਼ਹਿ 'ਤੇ ਸਰਪੰਚੀ ਦੀ ਉਮੀਦਵਾਰੀ ਦੇ ਦਾਅਵੇਦਾਰਾਂ ਨੂੰ ਡਰਾ ਰਹੇ ਹਨ।