ਬਿਕਰਮ ਮਜੀਠੀਆ ਮਾਮਲੇ ਵਿਚ ਅਦਾਲਤ ਦਾ ਵੱਡਾ ਫ਼ੈਸਲਾ
Friday, Nov 07, 2025 - 01:53 PM (IST)
ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਦਰਅਸਲ ਬਿਕਰਮ ਸਿੰਘ ਮਜੀਠੀਆ ਨੇ ਇਕ ਪੁਰਾਣੇ ਮਾਮਲੇ ਵਿਚ ਗੁੰਮ ਹੋਏ ਜ਼ਮੀਨੀ ਰਿਕਾਰਡ ਮਾਮਲੇ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸ 'ਤੇ ਅੱਜ ਹੋਈ ਸੁਣਵਾਈ ਤੋਂ ਬਾਅਦ ਅਪੀਲ ਨੂੰ ਰੱਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੋਗਾ ਜ਼ਿਲ੍ਹੇ ਦੀ ਵਧੀਕ ਡੀ. ਸੀ. ਨੂੰ ਕੀਤਾ ਸਸਪੈਂਡ
