ਬਿਕਰਮ ਮਜੀਠੀਆ ਮਾਮਲੇ "ਤੇ ਹਾਈਕੋਰਟ ''ਚ ਸੁਣਵਾਈ, ਜਾਣੋ ਅਦਾਲਤ ਨੇ ਕੀ ਲਿਆ ਫ਼ੈਸਲਾ
Friday, Jul 25, 2025 - 05:17 PM (IST)

ਮੋਹਾਲੀ (ਜਸਬੀਰ ਜੱਸੀ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜੇਲ੍ਹ 'ਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਰੈਗੂਲਰ ਜ਼ਮਾਨਤ 'ਤੇ ਸਰਕਾਰ ਵੱਲੋਂ ਆਪਣਾ ਜਵਾਬ ਅਦਾਲਤ ਵਿਚ ਦਾਖਲ ਕਰ ਦਿੱਤਾ ਗਿਆ ਹੈ। ਅਦਾਲਤ ਨੇ ਰੈਗੂਲਰ ਜ਼ਮਾਨਤ ਵਾਲੀ ਅਰਜ਼ੀ 'ਤੇ ਅਗਲੀ ਸੁਣਵਾਈ ਲਈ 30 ਜੁਲਾਈ ਦੀ ਤਾਰੀਖ਼ ਨਿਸ਼ਚਿਤ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਗੁਰੂ ਘਰ ਵਿਚ ਹੈਰਾਨ ਕਰਨ ਵਾਲੀ ਘਟਨਾ, ਗ੍ਰੰਥੀ ਸਿੰਘ ਨੇ ਕੀਤਾ ਕਾਰਾ
ਬਿਕਰਮ ਮਜੀਠੀਆ ਦੀ ਬੈਰਕ ਚੇਂਜ ਵਾਲੀ ਦੂਜੀ ਅਰਜ਼ੀ 'ਤੇ ਅੱਜ ਏਡੀਜੀਪੀ ਜੇਲ੍ਹਾਂ ਵੱਲੋਂ ਆਪਣੀ ਰਿਪੋਰਟ ਅਦਾਲਤ ਵਿਚ ਪੇਸ਼ ਕਰ ਦਿੱਤੀ ਗਈ ਹੈ। ਇਸ ਅਰਜ਼ੀ 'ਤੇ ਅਗਲੀ ਸੁਣਵਾਈ ਦੋ ਅਗਸਤ ਨੂੰ ਹੋਵੇਗੀ ਜਦਕਿ ਬਿਕਰਮ ਮਜੀਠੀਆ ਨੂੰ ਹਰ ਪੇਸ਼ੀ 'ਤੇ ਸਰੀਰਕ ਤੌਰ 'ਤੇ ਅਦਾਲਤ ਵਿਚ ਪੇਸ਼ ਕਰਨ ਵਾਲੀ ਅਰਜ਼ੀ 'ਤੇ ਅਦਾਲਤ ਨੇ ਆਪਣਾ ਫੈਸਲਾ 28 ਜੁਲਾਈ ਲਈ ਰਾਖਵਾਂ ਰੱਖ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ, ਸਕੂਲ ਨੂੰ ਨੋਟਿਸ ਜਾਰੀ, ਐੱਫ. ਆਈ. ਆਰ. ਵੀ ਦਰਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e