ਬਿਕਰਮ ਮਜੀਠੀਆ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
Tuesday, Jan 13, 2026 - 01:16 PM (IST)
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੇਲ੍ਹ ਵਿਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਮਜੀਠੀਆ ਦੀ ਸੁਰੱਖਿਆ ਨੂੰ ਹਰ ਹਾਲ ਵਿਚ ਯਕੀਨੀ ਬਣਾਇਆ ਜਾਵੇ। ਮਜੀਠੀਆ ਦੀ ਸੁਰੱਖਿਆ ਵਿਚ ਜੇਕਰ ਕੋਈ ਕੁਤਾਹੀ ਹੁੰਦੀ ਹੈ ਤਾਂ ਇਸ ਲਈ ਅਧਿਕਾਰੀ ਜ਼ਿੰਮੇਵਾਰ ਹੋਣਗੇ। ਹਾਈਕੋਰਟ ਨੇ ਆਪਣੇ ਹੁਕਮਾਂ ਵਿਚ ਬੇਹੱਦ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਹੈ ਕਿ ਜੇਕਰ ਮਜੀਠੀਆ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕੁਤਾਹੀ ਹੁੰਦੀ ਹੈ, ਤਾਂ ਇਸ ਲਈ ਸਿੱਧੇ ਤੌਰ 'ਤੇ ਏ. ਡੀ. ਜੀ. ਪੀ. (ਜੇਲ੍ਹਾਂ) ਅਤੇ ਨਾਭਾ ਜੇਲ੍ਹ ਦੇ ਸੁਪਰਡੈਂਟ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ : CM ਮਾਨ ਦੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਸਪੱਸ਼ਟੀਕਰਨ ਦਾ ਸਮਾਂ ਬਦਲਿਆ
ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਦੇ ਵਕੀਲਾਂ ਵੱਲੋਂ ਹਾਈਕੋਰਟ ਵਿਚ ਇਕ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿਚ ਦੱਸਿਆ ਗਿਆ ਸੀ ਕਿ ਮਜੀਠੀਆ ਨੂੰ ਖਤਰਾ ਹੈ ਅਤੇ ਬੱਬਰ ਖਾਲਸਾ ਵੱਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੇ ਜਾਣ ਦੀ ਗੱਲ ਆਖੀ ਗਈ ਸੀ। ਵਕੀਲਾਂ ਨੇ ਅਦਾਲਤ ਵਿਚ ਕਿਹਾ ਸੀ ਕਿ ਜੇਲ੍ਹ ਦੇ ਅੰਦਰ ਮਜੀਠੀਆ ਦੀ ਜਾਨ ਨੂੰ ਖਤਰਾ ਹੈ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿਚ ਬੰਦ ਹਨ ਅਤੇ ਹੁਣ ਅਦਾਲਤ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ 'ਤੇ ਸੁਰੱਖਿਆ ਨੂੰ ਲੈ ਕੇ ਵੱਡੀ ਜ਼ਿੰਮੇਵਾਰੀ ਆ ਗਈ ਹੈ।
ਇਹ ਵੀ ਪੜ੍ਹੋ : 328 ਪਾਵਨ ਸਰੂਪਾਂ ਦੇ ਮਾਮਲੇ ’ਚ SGPC ਪੁਲਸ ਨੂੰ ਕਰੇ ਸਹਿਯੋਗ : ਜਥੇਦਾਰ ਗੜਗੱਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
