ਮਜੀਠੀਆ ਨੂੰ ਜੇਲ੍ਹ ਭੇਜਣ ’ਤੇ ਬੋਲੇ ਸੁਖਜਿੰਦਰ ਰੰਧਾਵਾ, ਕਿਹਾ- ਰੱਬ ਦੇ ਘਰ ਦੇਰ ਹੈ ਹਨ੍ਹੇਰ ਨਹੀਂ
Friday, Feb 25, 2022 - 08:44 AM (IST)
ਜਲੰਧਰ (ਧਵਨ) - ਮੋਹਾਲੀ ਦੀ ਅਦਾਲਤ ਵੱਲੋਂ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਭੇਜਣ ਤੋਂ ਬਾਅਦ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕੀਤਾ ਹੈ। ਟਵੀਟ ’ਚ ਉਨ੍ਹਾਂ ਕਿਹਾ ਕਿ ‘ਰੱਬ ਦੇ ਘਰ ਦੇਰ ਹੈ ਹਨੇਰ ਨਹੀਂ।’ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਪੁਲਸ ਨੇ ਕੇਸ ਦਰਜ ਕੀਤਾ ਸੀ। ਮਜੀਠੀਆ ਵੱਲੋਂ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਸੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸੂਬਾ ਪੁਲਸ ਨੇ ਈ. ਡੀ. ਦੀ ਰਿਪੋਰਟ ਦੇ ਆਧਾਰ ’ਤੇ ਇਹ ਕੇਸ ਦਰਜ ਕੀਤਾ ਹੈ। ਹੁਣ ਅਦਾਲਤ ਵੱਲੋਂ ਉਨ੍ਹਾਂ ਨੂੰ ਜੇਲ੍ਹ ਭੇਜਣ ਤੋਂ ਬਾਅਦ ਰੰਧਾਵਾ ਨੇ ਹੁਣ ਅਸਿੱਧੇ ਰੂਪ ’ਚ ਮਜੀਠੀਆ ’ਤੇ ਵੀ ਤੰਜ ਕੱਸਿਆ ਹੈ ਤੇ ਕਿਹਾ ਹੈ ਕਿ ਆਖਿਰ ਰੱਬ ਨੇ ਉਨ੍ਹਾਂ ਨੂੰ ਠੀਕ ਜਗ੍ਹਾ ਭੇਜ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਦੇਸੀ ਗੁੜ ਤਿਆਰ ਕਰ 1.50 ਲੱਖ ਰੁਪਏ ਮਹੀਨਾ ਕਮਾ ਰਿਹੈ ਗੁਰਦਾਸਪੁਰ ਦਾ ਇਹ ਕਿਸਾਨ (ਤਸਵੀਰਾਂ)
ਰੰਧਾਵਾ ਨੇ ਅਦਾਲਤ ਵੱਲੋਂ ਮਜੀਠੀਆ ਨੂੰ ਜੇਲ੍ਹ ਭੇਜਣ ਦੇ ਫ਼ੈਸਲੇ ਤੋਂ ਬਾਅਦ ਟਿੱਪਣੀ ਕਰਦਿਆਂ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਹੋਰ ਵਿਰੋਧੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੋ ਘਟੀਆ ਪ੍ਰਚਾਰ ਕੀਤਾ ਸੀ ਕਿ ਸਰਕਾਰ ਨੇ ਕਮਜ਼ੋਰ ਐੱਫ. ਆਈ. ਆਰ. ਦਰਜ ਕੀਤੀ ਹੈ, ਉਹ ਗਲਤ ਸਾਬਿਤ ਹੋਈ ਹੈ। ਰੰਧਾਵਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਰਜ ਕੀਤੀ ਗਈ ਐੱਫ. ਆਈ. ਆਰ. ’ਤੇ ਅਦਾਲਤ ਨੇ ਕੋਈ ਉਲਟ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਹੀ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਹੋਈ ਸੀ।
ਪੜ੍ਹੋ ਇਹ ਵੀ ਖ਼ਬਰ - ਵਰਕ ਪਰਮਿਟ ’ਤੇ ਦੁਬਈ ਗਏ ਨੌਜਵਾਨਾਂ ਨਾਲ ਹੋਈ ਹੱਦੋਂ ਮਾੜੀ, ਭੀਖ ਮੰਗਣ ਲਈ ਹੋਏ ਮਜ਼ਬੂਰ
ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਦੇ ਕਾਰਜਕਾਲ ’ਚ ਪੁਲਸ ਅਧਿਕਾਰੀਆਂ ’ਤੇ ਕੋਈ ਕਾਰਵਾਈ ਨਾ ਕਰਨ ਦਾ ਦਬਾਅ ਸੀ। ਇਸ ਲਈ ਅੱਜ ਵਿਧਾਨ ਸਭਾ ਚੋਣਾਂ ’ਚ ਕੈਪਟਨ ਦੀ ਪਾਰਟੀ ਦੀ ਦੁਰਦਸ਼ਾ ਸਾਫ਼ ਵਿਖਾਈ ਦੇ ਰਹੀ ਹੈ। ਰੰਧਾਵਾ ਨੇ ਕਿਹਾ ਕਿ ਜਦ ਕੈਪਟਨ ਨੇ ਸ੍ਰੀ ਦਮਦਮਾ ਸਾਹਿਬ ’ਚ ਨਸ਼ਿਆਂ ਨੂੰ ਖ਼ਤਮ ਕਰਨ ਦੀ ਸਹੁੰ ਲਈ ਸੀ ਤਾਂ ਉਸ ਸਮੇਂ ਉਹ ਵੀ ਉਨ੍ਹਾਂ ਨਾਲ ਖੜ੍ਹੇ ਸਨ। ਜਦ ਵੀ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਕਾਰਵਾਈ ਕਰਨ ਲਈ ਕਹਿੰਦੇ ਸਨ ਤਾਂ ਇਹ ਜਵਾਬ ਮਿਲਦਾ ਸੀ ਕਿ ਕੀ ਉਹ ਮਜੀਠੀਆ ਨੂੰ ਅੰਦਰ ਭੇਜ ਦੇਣ। ਅੱਜ ਸ਼ਾਇਦ ਕੈਪਟਨ ਨੂੰ ਆਪਣੀ ਗਲਤੀ ਦਾ ਅਹਿਸਾਸ ਹੋ ਰਿਹਾ ਹੋਵੇਗਾ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ