ਰੈਫਰੈਂਡਮ 2020 ਪਿੱਛੇ ਕਾਂਗਰਸ ਦਾ ਹੱਥ : ਮਜੀਠੀਆ (ਵੀਡੀਓ)

08/12/2018 12:19:27 PM

ਅੰਮ੍ਰਿਤਸਰ (ਸੁਮਿਤ ਖੰਨਾ) : 12 ਅਗਸਤ ਨੂੰ ਲੰਡਨ 'ਚ ਹੋਣ ਵਾਲੇ ਰੈਫਰੈਂਡਮ 2020 ਕਾਰਨ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਰੈਫਰੈਂਡਮ 2020 ਨੂੰ ਕਾਂਗਰਸ ਦਾ ਏਜੰਡਾ ਦੱਸਿਆ ਹੈ। ਮਜੀਠੀਆ ਦਾ ਕਹਿਣਾ ਹੈ ਕਾਂਗਰਸ ਨੇ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਅਤੇ ਹੁਣ ਉਹੀ ਰਣਨੀਤੀ ਅਪਨਾ ਕੇ ਫਿਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਰੈਫਰੈਂਡਮ 2020 'ਤੇ ਸਿਆਸੀ ਨੇਤਾਵਾਂ ਵੱਲੋਂ ਆਪੋ-ਆਪਣੇ ਬਿਆਨ ਦਿੱਤੇ ਜਾ ਰਹੇ ਹਨ ਪਰ ਅਕਾਲੀ ਦਲ ਵੱਲੋਂ ਇਸ ਪਿੱਛੇ ਕਾਂਗਰਸ ਦਾ ਹੱਥ ਦੱਸ ਕੇ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ।