ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ''ਚ 20 ਸਤੰਬਰ ਤੱਕ ਵਾਧਾ
Saturday, Sep 06, 2025 - 06:47 PM (IST)

ਚੰਡੀਗੜ੍ਹ/ਮੋਹਾਲੀ (ਸੁਖਦੀਪ ਸਿੰਘ ਮਾਨ)- ਨਾਭਾ ਜੇਲ੍ਹ ਵਿੱਚ ਨਜ਼ਰਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਅਦਾਲਤ ਵੱਲੋਂ 14 ਦਿਨ ਦਾ ਵਾਧਾ ਕਰਦੇ ਹੋਏ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਮੋਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਬਿਕਰਮ ਮਜੀਠੀਆ ਵੱਲੋਂ ਨਾਭਾ ਜੇਲ੍ਹ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ਗਈ। ਇਸ ਮੌਕੇ ਸਰਕਾਰੀ ਅਤੇ ਬਚਾਓ ਪੱਖ ਦੇ ਵਕੀਲ ਮੌਜੂਦ ਸਨ।
ਇਹ ਵੀ ਪੜ੍ਹੋ: ਭਾਖੜਾ ਡੈਮ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਨੂੰ ਲੈ ਕੇ ਆਈ ਵੱਡੀ ਅਪਡੇਟ, DC ਨੇ ਦਿੱਤਾ ਵੱਡਾ ਬਿਆਨ
ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਖ਼ਿਲਾਫ਼ 40 ਹਜ਼ਾਰ ਪੰਨਿਆਂ ਦਾ ਚਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਕਾਪੀ ਵੀ ਬਚਾਓ ਪੱਖ ਨੂੰ ਮੁਹੱਈਆ ਕਰਾ ਦਿੱਤੀ ਗਈ ਹੈ। ਇਹ ਵੀ ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਦੀ ਬੈਰਕ ਬਦਲਣ ਦੀ 11 ਜੁਲਾਈ ਨੂੰ ਦਾਇਰ ਕੀਤੀ ਪਟੀਸ਼ਨ ਉੱਤੇ ਵੀ ਮੋਹਾਲੀ ਦੀ ਅਦਾਲਤ ਵਿੱਚ ਲਗਾਤਾਰ ਸੁਣਵਾਈ ਚੱਲ ਰਹੀ ਹੈ ਪਰ ਹਾਲੇ ਤੱਕ ਉਸ ਉੱਤੇ ਕੋਈ ਫੈਸਲਾ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e