ਬਿਕਰਮ ਮਜੀਠੀਆ ਦਾ CM ਚੰਨੀ ਤੇ ਸਿੱਧੂ ’ਤੇ ਪਲਟਵਾਰ, ਕਹੀਆਂ ਵੱਡੀਆਂ ਗੱਲਾਂ

Thursday, Nov 11, 2021 - 07:03 PM (IST)

ਬਿਕਰਮ ਮਜੀਠੀਆ ਦਾ CM ਚੰਨੀ ਤੇ ਸਿੱਧੂ ’ਤੇ ਪਲਟਵਾਰ, ਕਹੀਆਂ ਵੱਡੀਆਂ ਗੱਲਾਂ

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਿਧਾਨ ਸਭਾ ’ਚ ਮੁੱਖ ਮੰਤਰੀ ਚੰਨੀ ਤੇ ਸਿੱਧੂ ਵਲੋਂ ਉਨ੍ਹਾਂ ’ਤੇ ਲਾਏ ਇਲਜ਼ਾਮਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਮਜੀਠੀਆ ਨੇ ਮੁੱਖ ਮੰਤਰੀ ਚੰਨੀ ਤੇ ਨਵਜੋਤ ਸਿੱਧੂ ’ਤੇ ਵੱਡੇ ਸ਼ਬਦੀ ਹਮਲੇ ਕੀਤੇ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਸਦਨ ਵਿਚ ਲੋਕਾਂ ਦੇ ਮੁੱਖ ਮੁੱਦਿਆਂ ਨੂੰ ਲੈ ਕੇ ਬਹਿਸ ਵਿਚ ਹਿੱਸਾ ਲੈਣਾ ਸੀ ਪਰ ਮੁੱਖ ਮੰਤਰੀ ਨੇ ਮੁੱਦਿਆਂ ਤੋਂ ਭਟਕਾ ਕੇ ਹੋਰ ਹੀ ਬਿਆਨਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਤੇ ਹੰਗਾਮਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ‘ਮੀ ਟੂ’ ਦੇ ਦੋਸ਼ ਲੱਗੇ ਸਨ। ਇਕ ਮਹਿਲਾ ਆਈ. ਏ. ਐੱਸ. ਅਫਸਰ ਨੇ ਉਨ੍ਹਾਂ ’ਤੇ ਛੇੜਛਾੜ ਦੇ ਦੋਸ਼ ਲਾਏ ਸਨ। ਉਦੋਂ ਚੰਨੀ ਦੇ ਕੈਬਨਿਟ ਮੰਤਰੀ ਹੋਣ ਇਸ ਮਾਮਲੇ ਨੂੰ ਦਬਾ ਦਿੱਤਾ ਗਿਆ। ਨਵਜੋਤ ਸਿੱਧੂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿੱਧੂ ਨੇ ਐਡਵੋਕੇਟ ਅਮਰਪ੍ਰੀਤ ਦਿਓਲ ਦੀ ਨਿਯੁਕਤੀ ’ਤੇ ਸਵਾਲ ਉਠਾਏ ਤੇ ਉਨ੍ਹਾਂ ਨੇ ਆਖਿਰਕਾਰ ਅਸਤੀਫਾ ਦੇ ਦਿੱਤਾ। ਹੁਣ ਸਿੱਧੂ ਖੁਦ ਐਡਵੋਕੇਟ ਜਨਰਲ ਬਣ ਕੇ ਸਾਰੇ ਮਸਲੇ ਹੱਲ ਕਰ ਲੈਣ।

ਇਹ ਵੀ ਪੜ੍ਹੋ : ਵੱਡਾ ਸਵਾਲ, ਜੇ ਕੈਪਟਨ ਪਟਿਆਲਾ ਤੋਂ ਚੋਣ ਲੜੇ ਤਾਂ ਕੌਣ ਹੋਵੇਗਾ ਕਾਂਗਰਸ ਦਾ ਉਮੀਦਵਾਰ

ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਸਦਨ ਵਿਚੋਂ ਬਾਹਰ ਕਾਂਗਰਸੀ ਵਿਧਾਇਕਾਂ ਵੱਲੋਂ ਸਪੀਕਰ ਨੂੰ ਭੇਜੀ ਪਰਚੀ ਕਾਰਨ ਬਾਹਰ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਮਾਰਸ਼ਲ ਬੁਲਾ ਕੇ ਬਾਹਰ ਕੱਢ ਕੇ ਜ਼ਲੀਲ ਕੀਤਾ ਗਿਆ, ਜਦਕਿ ਉਹ ਲੋਕਾਂ ਦੇ ਚੁਣੇ ਹੋਏ ਹਨ ਤੇ ਲੋਕਾਂ ਦੀ ਗੱਲ ਕਰਨਾ ਚਾਹੁੰਦੇ ਸਨ।  ਉਨ੍ਹਾਂ ਇਸ ਦੌਰਾਨ ਕਿਹਾ ਕਿ ਅਸੀਂ ਵਿਧਾਨ ਸਭਾ ’ਚ ਗਾਲ੍ਹਾਂ ਸੁਣਨ ਨਹੀਂ ਆਏ। ਉਨ੍ਹਾਂ ਦਾ ਵੀ ਆਪਣੀ ਗੱਲ ਕਹਿਣ ਦਾ ਪੂਰਾ ਅਧਿਕਾਰ ਹੈ।

ਜ਼ਿਕਰਯੋਗ ਹੈ ਕਿ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਉਸ ਵੇਲੇ ਜ਼ਬਰਦਸਤ ਹੰਗਾਮਾ ਹੋ ਗਿਆ, ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਕਾਲੀ ਆਗੂ ਬਿਕਰਮ ਮਜੀਠੀਆ ਨਾਲ ਤਿੱਖੀ ਤਕਰਾਰ ਹੋ ਗਈ। ਮੁੱਖ ਮੰਤਰੀ ਚੰਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਨਸ਼ਿਆਂ ਨਾਲ ਜੁੜਿਆ ਹੋਇਆ ਹੈ। ਇਸ 'ਤੇ ਮਜੀਠੀਆ ਵੱਲੋਂ ਚੋਰ ਮਚਾਏ ਸ਼ੋਰ ਦੇ ਨਾਅਰੇ ਲਾਏ ਗਏ। ਇਸ ਦੌਰਾਨ ਮੁੱਖ ਮੰਤਰੀ ਚੰਨੀ ਦਾ ਸਾਥ ਦਿੰਦਿਆਂ ਨਵਜੋਤ ਸਿੱਧੂ ਦੀ ਵੀ ਮਜੀਠੀਆ ਨਾਲ ਤਿੱਖੀ ਬਹਿਸਬਾਜ਼ੀ ਹੋਈ। ਬਿਕਰਮ ਮਜੀਠੀਆ ਨੇ ਨਵਜੋਤ ਸਿੱਧੂ ਨੂੰ ਵੀ ਉਨ੍ਹਾਂ ਦੇ ਤਰੀਕੇ ਨਾਲ ਘੇਰਿਆ। 
 


author

Manoj

Content Editor

Related News